16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਤਰਸ ਦੇ ਆਧਾਰ ਨੌਕਰੀਆਂ ਹਾਸਲ ਕਰਨ ਵਾਲਿਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੰਬੰਧੀ ਮੇਅਰ ਨੂੰ ਮਿਲਿਆ ਮੁਲਾਜ਼ਮ ਯੂਨੀਅਨ ਦਾ ਵਫ਼ਦ

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਹਰਮਿੰਦਰ ਸਿੰਘ)-ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ 'ਚ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੇਵਾਦਾਰ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਇਕ ਵਫ਼ਦ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ | ਇਸ ਦੌਰਾਨ ਵਫਦ ਮੈਂਬਰਾਂ ਨੇ ਕਿਹਾ ਕਿ ਤਰਸ ਦੇ ਆਧਾਰ 'ਤੇ ਮਿ੍ਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਜੋ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਨੂੰ ਨੌਕਰੀ ਲੈਣ ਲਈ ਜੋ ਦਸਤਾਵੇਜ਼ ਬਿਨੈਕਾਰਾਂ ਵਲੋਂ ਦਿੱਤੇ ਜਾਂਦੇ ਹਨ, ਉਨ੍ਹਾਂ ਨੂੰ ਸਹੀ ਢੰਗ ਨਾਲ ਨਹੀਂ ਦੱਸਿਆ ਜਾਂਦਾ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਹੋਰ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ | ਜਿਸ ਕਾਰਨ ਉਨ੍ਹਾਂ ਦੀਆਂ ਇੰਟਰਵਿਊ ਦੌਰਾਨ ਫਾਇਲ 'ਤੇ ਇਤਰਾਜ਼ ਲੱਗ ਜਾਂਦਾ ਹੈ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮੁੱਖ ਦਫ਼ਤਰ 'ਚ ਤਰਸ ਦੇ ਆਧਾਰ 'ਤੇ ਨੌਕਰੀਆਂ ਲੈਣ ਲਈ ਪੰਜਾਬੀ 'ਚ ਇਕ ਦੋ ਜਗ੍ਹਾ 'ਤੇ ਬੋਰਡ ਲਗਾਏ ਜਾਣ ਜਿਸ ਵਿਚ ਸਾਰੀਆਂ ਹਦਾਇਤਾਂ ਲਿਖੀਆਂ ਜਾਣ ਅਤੇ ਜਿਹੜੇ ਦਸਤਾਵੇਜ਼ਾਂ ਦੀ ਜ਼ਰੂਰਤ ਹੈ ਉਸ ਬਾਰੇ ਪੰਜਾਬੀ ਵਿਚ ਲਿਖਤ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ | ਇਸ ਮੌਕੇ 'ਤੇ ਗੁਰਦੀਪ ਸਿੰਘ, ਮੁਹੇਸ਼ ਅਟਵਾਲ, ਅਸ਼ੋਕ ਨਾਹਰ, ਸੋਨੂੰ ਰਾਵਤ, ਅਰਜੁਨ, ਗੁਰਪ੍ਰੀਤ ਸਿੰਘ, ਪ੍ਰਦੀਪ ਤਿਵਾੜੀ, ਅਵੀ ਸ਼ਰਮਾ, ਸੁਖਦੀਪ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ਼ਹਿਰ ਨੂੰ ਟੀ. ਬੀ. ਮੁਕਤ ਕਰਨ ਲਈ ਫ਼ੈਕਟਰੀਆਂ ਤੇ ਉਦਯੋਗਪਤੀਆਂ ਨਾਲ ਡੀ. ਸੀ. ਨੇ ਕੀਤੀ ਮੀਟਿੰਗ ਅਗਲੀ ਖ਼ਬਰ ਅੰਮਿ੍ਤਸਰ ਪਿੰਜਰਾਪੋਲ ਗਊਸ਼ਾਲਾ ਫੋਕਲ ਪੁਆਇੰਟ ਵਿਖੇ ਨਵੇਂ ਸ਼ੈੱਡ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।