16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ਹਿਰ ਨੂੰ ਟੀ. ਬੀ. ਮੁਕਤ ਕਰਨ ਲਈ ਫ਼ੈਕਟਰੀਆਂ ਤੇ ਉਦਯੋਗਪਤੀਆਂ ਨਾਲ ਡੀ. ਸੀ. ਨੇ ਕੀਤੀ ਮੀਟਿੰਗ

ਅਜੀਤ ਡੈਸਕ 21-07-2025
ਅੰਮਿ੍ਤਸਰ, 20 ਜੁਲਾਈ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਟੀ. ਬੀ. ਮੁਕਤ ਭਾਰਤ ਅਭਿਆਨ ਤਹਿਤ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਉਦਯੋਗ ਅਤੇ ਫ਼ੈਕਟਰੀਆਂ ਦੇ ਮਾਲਕਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ. ਬੀ. ਮੁਕਤ ਕੰਮ ਵਾਲੀ ਥਾਂ ਤਹਿਤ ਕੰਮ ਕਰਨਾ ਹੈ ਅਤੇ ਹਰੇਕ ਕੰਮ ਕਾਜ਼ੀ ਥਾਂ ਭਾਵੇਂ ਉਹ ਸਰਕਾਰੀ ਹੋਵੇ ਜਾਂ ਗੈਰ ਸਰਕਾਰੀ ਵਿਚ ਟੀ. ਬੀ. ਦੇ ਮਰੀਜ਼ਾਂ ਦੀ ਭਾਲ ਕਰਨੀ ਅਤੇ ਅਤੇ ਇਲਾਜ ਕਰਾਉਣਾ ਹੈ | ਇਸ ਦੇ ਨਾਲ ਨਾਲ ਟੀ. ਬੀ. ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਟੀ. ਬੀ. ਪ੍ਰਤੀ ਸੁਚੇਤ ਕਰਨਾ ਹੈ ਤਾਂ ਜੋ ਸਮੇਂ ਸਿਰ ਟੀ. ਬੀ. ਦੇ ਮਰੀਜ਼ਾਂ ਦਾ ਪਤਾ ਲੱਗ ਸਕੇ ਅਤੇ ਇਲਾਜ ਸੰਭਵ ਹੋ ਸਕੇ | ਇਸ ਮੌਕੇ 'ਤੇ ਡਬਲਿਊ. ਐੱਚ. ਓ. ਵਲੋਂ ਡਾ. ਪਰੀਤੋਸ਼ ਧਵਨ ਅਤੇ ਸਟੇਟ ਸਟੇਟ ਪ੍ਰੋਗਰਾਮ ਅਫਸਰ ਡਾ. ਜਸਪ੍ਰੀਤ ਸਿੰਘ ਵਲੋਂ ਪੋ੍ਰਗਰਾਮ ਸੰਬੰਧੀ ਜਾਣਕਾਰੀ ਦਿੱਤੀ ਗਈ | ਡੀ. ਸੀ. ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜ਼ਿਲ੍ਹੇ 'ਚੋਂ ਟੀ. ਬੀ. ਦੀ ਬਿਮਾਰੀ ਦਾ ਖਾਤਮਾ ਕਰਨਾ ਹੈ ਅਤੇ ਟੀ. ਬੀ. ਦੇ ਛੁਪੇ ਹੋਏ ਕੇਸਾਂ ਨੂੰ ਲੱਭ ਕੇ ਉਨ੍ਹਾਂ ਮੁਫਤ ਇਲਾਜ ਕਰਾਉਣਾ ਹੈ | ਉਸ ਤੋਂ ਇਲਾਵਾ ਟੀ. ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਪ੍ਰਦਾਨ ਕਰਨਾ ਹੈ ਤਾਂ ਜੋ ਮਰੀਜ਼ਾਂ ਦੇ ਜਲਦ ਇਲਾਜ ਵਿਚ ਸਹਾਇਤਾ ਕੀਤੀ ਜਾ ਸਕੇ | ਇਸ ਅਵਸਰ 'ਤੇ ਜ਼ਿਲ੍ਹਾ ਟੀ. ਬੀ. ਅਫਸਰ ਡਾ. ਵਿਜੇ ਗੋਤਵਾਲ, ਜ਼ਿਲ੍ਹਾ ਐੱਮ. ਈ. ਆਈ. ਓ. ਅਮਰਦੀਪ ਸਿੰਘ ਅਤੇ ਸਮੂਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵੰਦੇ ਭਾਰਤ ਐਕਸਪ੍ਰੈੱਸ 'ਚ ਛੁੱਟਿਆ ਸਾਮਾਨ ਯਾਤਰੀ ਦੇ ਰਿਸ਼ਤੇਦਾਰ ਨੂੰ ਸੌਂਪਿਆ <br/> ਅਗਲੀ ਖ਼ਬਰ ਤਰਸ ਦੇ ਆਧਾਰ ਨੌਕਰੀਆਂ ਹਾਸਲ ਕਰਨ ਵਾਲਿਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੰਬੰਧੀ ਮੇਅਰ ਨੂੰ ਮਿਲਿਆ ਮੁਲਾਜ਼ਮ ਯੂਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।