17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਈ-ਮੇਲ ਰਾਹੀਂ ਮਿਲੀਆਂ ਧਮਕੀਆਂ ਗੰਭੀਰ ਮਾਮਲਾ-ਸਰਕਾਰੀਆ <br/>

ਅਜੀਤ ਡੈਸਕ 21-07-2025
ਰਾਜਾਸਾਂਸੀ, 20 ਜੁਲਾਈ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ: ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਸ਼ੋ੍ਰਮਣੀ ਕਮੇਟੀ ਦੀ ਈ-ਮੇਲ ਤੇ ਭੇਜੀਆਂ ਗਈਆਂ ਹਨ ਉਹ ਚਿੰਤਾ ਦਾ ਵਿਸ਼ਾ ਹੈ | ਸਰਕਾਰੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ. ਡੀ. ਐਕਸ ਨਾਲ ਧਮਾਕਾ ਕਰਨ ਦੀਆਂ ਮਿਲ ਰਹੀਆਂ ਧਮਕੀਆਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਹਾਂ ਵਲੋਂ ਇਸ ਮਾਮਲੇ ਵਿਚ ਫ਼ੌਰੀ ਤੌਰ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਵਲੋਂ ਸ਼ੁਭਮ ਦੂਬੇ ਨਾਂਅ ਦੇ ਵਿਅਕਤੀ ਨੂੰ ਇਹ ਈ-ਮੇਲਾਂ ਭੇਜਣ ਦੇ ਸ਼ੱਕ 'ਚ ਗਿ੍ਫ਼ਤਾਰ ਕੀਤਾ ਗਿਆ ਹੈ ਪਰ ਮਾਮਲੇ ਦੀ ਪੂਰੀ ਜਾਂਚ ਅਜੇ ਬਾਕੀ ਹੈ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀਆਂ ਧਮਕੀਆਂ ਦੀ ਜਾਂਚ ਸਖ਼ਤੀ ਨਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਾਰਮਿਕ ਅਸਥਾਨ ਨੂੰ ਨਿਸ਼ਾਨਾ ਬਣਾਉਣ ਲਈ ਦਿੱਤੀ ਗਈ ਧਮਕੀ ਪਿੱਛੇ ਕਿਹੜੀਆਂ ਵਿਰੋਧੀ ਤਾਕਤਾਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਵੀ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੀ 'ਸੰਗਰੂਰ ਰੈਲੀ' ਲਈ ਪਿੰਡ-ਪਿੰਡ ਪੱਧਰ 'ਤੇ ਲਾਮਬੰਦੀ ਜਾਰੀ ਅਗਲੀ ਖ਼ਬਰ ਵੰਦੇ ਭਾਰਤ ਐਕਸਪ੍ਰੈੱਸ 'ਚ ਛੁੱਟਿਆ ਸਾਮਾਨ ਯਾਤਰੀ ਦੇ ਰਿਸ਼ਤੇਦਾਰ ਨੂੰ ਸੌਂਪਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।