17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਵਾਰਡ ਨੰ: 20 ਵਿਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 21-07-2025
ਵੇਰਕਾ, 20 ਜੁਲਾਈ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਾਰਡ ਨੰ: 20 ਵਿਚ ਸੀਵਰੇਜ਼ ਪ੍ਰਣਾਲੀ ਜਾਮ ਹੋਣ ਕਾਰਣ ਘਰਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਰੁਕਣ ਨਾਲ ਗਲੀਆਂ ਬਾਜ਼ਾਰਾਂ ਵਿਚ ਖੜ੍ਹੇ ਬਰਸਾਤੀ ਤੇ ਘਰਾਂ ਦੇ ਬਦਬੂਦਾਰ ਪਾਣੀ ਕਾਰਣ ਫੈਲੀ ਗੰਦਗੀ ਤੋਂ ਲੋਕ ਡਾਢੇ ਪ੍ਰੇਸ਼ਾਨ ਹਨ | ਯੂਥ ਅਕਾਲੀ ਦਲ (ਬ) ਦੇ ਜਨ: ਸਕੱਤਰ ਨੰਬਰਦਾਰ ਸੁਖਰਾਜ ਸਿੰਘ ਵੱਲਾ, ਸਰਕਲ ਪ੍ਰਧਾਨ ਮਲਕੀਤ ਸਿੰਘ ਵੱਲਾ, ਬਾਬਾ ਹਰਪ੍ਰੀਤ ਸਿੰਘ, ਬਾਬਾ ਗੌਰਵ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਕਾ ਨਗਰ ਨਿਗਮ ਦੇ ਅਧੀਨ ਹੋਣ ਦੇ ਬਾਵਜੂਦ ਕਈ ਤਰ੍ਹਾਂ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ | ਲੋਕਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਸੰਬੰਧੀ ਕਰਮਚਾਰੀ ਆਉਂਦੇ ਹਨ ਪਰ ਪੱਕਾ ਹੱਲ ਨਹੀਂ ਕੀਤਾ ਜਾਂਦਾ ਜਿਸ ਕਾਰਣ ਥੋੜ੍ਹੀ ਬਰਸਾਤ ਨਾਲ ਗਲੀਆਂ ਤਲਾਬ ਦਾ ਰੂਪ ਧਾਰਨ ਕਰ ਲੈਂਦੀਆਂ ਹਨ | ਇਸ ਸੰਬੰਧੀ ਇਲਾਕਾ ਕੌਂਸਲਰ ਗੁਰਿੰਦਰ ਸਿੰਘ ਗਗਨ ਨਾਲ ਸੰਪਰਕ ਕਰਨ ਤੇ ਉਨ੍ਹਾਂ ਆਖਿਆ ਕਿ ਸੀਵਰੇਜ਼ ਪ੍ਰਣਾਲੀ ਠੱਪ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਜਿਸਦਾ ਜਲਦ ਹੱਲ ਕਰਵਾ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫਸਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/> ਅਗਲੀ ਖ਼ਬਰ ਇਨਸਾਫ ਲਈ ਭਟਕਣ ਵਾਲੀਆਂ ਮਹਿਲਾਵਾ ਦਾ ਸੀ. ਆਰ. ਪੀ. ਏ. ਦੇਵੇਗੀ ਹਰ ਪੱਖੋਂ ਸਾਥ-ਬੀਬੀ ਚਰਨਜੀਤ ਕੌਰ ਵੇਰਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।