ਅਜਨਾਲਾ, 20 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ ਆਏ ਦਿਨ ਲੁੱਟਾਂ ਖੋਹਾਂ, ਕਤਲੋਗਾਰਤ, ਚੋਰੀਆਂ, ਡਾਕੇ ਅਤੇ ਗੈਂਗਸਟਰਾਂ ਵਲੋਂ ਫ਼ਿਰੌਤੀਆਂ ਮੰਗਣ ਦੀਆਂ ਵਾਰਦਾਤਾਂ ਕਰਕੇ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਵਾਸੀਆਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਪੁੰਗਾ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦਾ ਖਾਤਮਾ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਸੂਬੇ ਅੰਦਰ ਆਏ ਦਿਨ ਹੀ ਨੌਜਵਾਨਾਂ ਦੀਆਂ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਰਹੀਆਂ ਹਨ, ਜਿਸ ਤੋਂ ਪੰਜਾਬ ਵਾਸੀ ਭਲੀਭਾਂਤ ਜਾਣੂ ਹਨ | ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਦੇ ਵਿਚ ਚੂਰ ਆਮ ਆਦਮੀ ਪਾਰਟੀ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਉੱਪਰ ਝੂਠੇ 'ਤੇ ਨਾਜਾਇਜ਼ ਪਰਚੇ ਦਰਜ ਕਰਕੇ ਉਨ੍ਹਾਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਮੌਕੇ ਸਾਬਕਾ ਸਰਪੰਚ ਮਹਿੰਗਾ ਸਿੰਘ, ਦਲੀਪ ਸਿੰਘ ਮੈਂਬਰ, ਊਧਮ ਸਿੰਘ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਗੁਰਮੇਜ ਸਿੰਘ, ਨਿਸ਼ਾਨ ਸਿੰਘ, ਹਰਪਾਲ ਸਿੰਘ, ਲਾਭ ਸਿੰਘ, ਅਮਰੀਕ ਸਿੰਘ, ਮੇਜਰ ਸਿੰਘ, ਅਮਰ ਸਿੰਘ, ਵਜ਼ੀਰ ਸਿੰਘ, ਬਲਵਿੰਦਰ ਸਿੰਘ, ਬੱਗਾ ਸਿੰਘ, ਸਰਪੰਚ ਹਰਵੰਤ ਸਿੰਘ, ਸਤਨਾਮ ਸਿੰਘ ਬਿਕਰਾਊਰ, ਕਸ਼ਮੀਰ ਸਿੰਘ, ਹਰਜੀਤ ਸਿੰਘ, ਹਰਜੀਤ ਸਿੰਘ ਸਾਹਲੀਵਾਲ, ਨਿਸ਼ਾਨ ਸਿੰਘ ਬਰਲਾਸ, ਗੁਰਨਾਮ ਸਿੰਘ ਲਾਲ ਵਾਲਾ, ਹਰਦੇਵ ਸਿੰਘ ਫੱਤੇਵਾਲ ਅਤੇ ਫੁੰਮਣ ਸਿੰਘ ਹਾਜ਼ਰ ਸਨ |