ਜੰਡਿਆਲਾ ਗੁਰੂ, 20 ਜੁਲਾਈ (ਹਰਜਿੰਦਰ ਸਿੰਘ ਕਲੇਰ)-ਮਹਾਨ ਤਪਸਵੀ ਬਾਬਾ ਜਵੰਦ ਸਿੰਘ ਦੇ 145ਵੇਂ ਆਗਮਨ ਪੁਰਬ ਮੌਕੇ ਪਿੰਡ ਭੰਗਵਾਂ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬਾਬਾ ਜਵੰਦ ਸਿੰਘ ਦੀ ਮਿੱਠੀ ਤੇ ਅਭੁੱਲ ਯਾਦ ਵਿਚ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬਾਨਾ ਦੇ ਭੋਗ ਪਾਏਗੇ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਅਰਦਾਸ ਬੇਨਤੀ ਕਰਨ ਉਪਰੰਤ ਬਾਹਰ ਲੰਗਲ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ | ਕੀਰਤਨੀ ਜਥੇ ਵਲੋਂ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ | ਇਸ ਮੌਕੇ ਗੁਰੂ ਘਰ ਵਿਖੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵਲੋਂ ਗੁਰੂ ਜਸ ਸਰਵਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੇਲੇ 'ਚ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਵੀ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਦਰਸ਼ਨਾਂ ਲਈ ਆਉਂਦੀਆਂ ਹਨ | ਗੁਰੂ ਘਰ ਸੰਗਤਾਂ ਵਲੋਂ ਫ੍ਰੀ ਮੈਡੀਕਲ ਕੈਂਪ, ਖੂਨਦਾਨ ਕੈਂਪ, ਵਾਤਾਵਰਨ ਸੰਭਾਲ ਲਈ ਫ੍ਰੀ ਪੌਦਿਆਂ ਦਾ ਲੰਗਰ ਤਾਰਾਗੜ ਦੇ ਨੌਜਵਾਨਾ ਵਲੋਂ ਸੇਵਾਵਾਂ ਨਿਭਾਈਆਂ ਗਈਆਂ | ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਵੱਖ-ਵੱਖ ਛਬੀਲਾਂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਪ੍ਰਧਾਨ ਅਮਰੀਕ ਸਿੰਘ, ਡਾ. ਪਾਲਾ ਭੰਗਵਾ, ਸਾਹਿਬ ਸਿੰਘ, ਬਲਜੀਤ ਸਿੰਘ, ਕੇਵਲ ਸਿੰਘ, ਬੀਰ ਸਿੰਘ, ਰਣਜੀਤ ਸਿੰਘ ਸ਼ਾਹ ਆਦਿ ਸੇਵਾਦਾਰ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |