17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਹਰਿਮੰਦਰ ਸਾਹਿਬ ਲਈ ਗੰਭੀਰਤਾ ਨਾ ਵਿਖਾਉਣਾ ਵੱਡੀ ਚਿੰਤਾ ਦਾ ਵਿਸ਼ਾ-ਸੱਚਰ <br/>

ਅਜੀਤ ਡੈਸਕ 21-07-2025
ਕੱਥੂਨੰਗਲ, 20 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਤੇ ਕੇਂਦਰ ਦੀ ਸਰਕਾਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਨਿੱਤ ਆ ਰਹੀਆਂ ਧਮਕੀ ਭਰੀਆਂ ਈਮੇਲ 'ਤੇ ਗੰਭੀਰਤਾ ਨਾ ਵਿਖਾਉਣਾ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ | ਇਹ ਪ੍ਰਗਟਾਵਾ ਚੀਫ ਖਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਤੇ ਹਲਕਾ ਮਜੀਠਾ ਦੇ ਕਾਂਗਰਸੀ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਅੱਜ ਆਪਣੇ ਪਿੰਡ ਕੱਥੂਨੰਗਲ ਵਿਚ ਇਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸੱਚਰ ਨੇ ਕਿਹਾ ਕਿ ਕੀ ਸਾਡੇ ਦੇਸ਼ ਕੋਲ ਸਾਈਬਰ ਕਰਾਈਮ ਦੇ ਜਾਂ ਹੋਰ ਆਈ. ਟੀ. ਸੈਕਟਰ ਦੇ ਮਾਹਿਰਾਂ ਦੀ ਕਮੀ ਹੈ? ਜੋ ਦੁਨੀਆਂ ਦੇ ਬਹੁਤ ਤੋਂ ਵੱਧ ਪਵਿੱਤਰ ਧਾਰਮਿਕ ਅਸਥਾਨ ਜੋ ਸਾਰੀ ਲੋਕਾਈ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ 'ਤੇ ਹਰ ਰੋਜ ਲੱਖਾਂ ਦੀ ਗਿਣਤੀ ਵਿਚ ਲੋਕ ਇੱਥੇ ਨਤਮਸਤਕ ਹੋ ਕੇ ਆਪਣੀਆਂ ਖੁਸ਼ੀਆਂ ਲੈ ਕੇ ਜਾਂਦੇ ਹਨ, ਇਸ ਅਸਥਾਨ ਬਾਰੇ ਕੋਈ ਮਾੜੀ ਸ਼ਬਦਾਵਲੀ ਲਿਖ ਸਕੇ ਜਾਂ ਬੋਲ ਸਕੇ ਕਿਸੇ ਵੀ ਵਿਅਕਤੀ ਨੂੰ ਚਾਹੇ ਉਹ ਕਿਸੇ ਵੀ ਧਰਮ ਨਾਲ ਸੰਬੰਧ ਰੱਖਦਾ ਹੋਵੇ ਬਰਦਾਸ਼ਤ ਨਹੀਂ ਕਰ ਸਕਦਾ | ਇਸ ਮੌਕੇ ਉਨ੍ਹਾਂ ਦੇ ਨਾਲ ਸਰਪੰਚ ਜਤਿੰਦਰ ਸਿੰਘ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ, ਡਾ. ਮੋਹਨ ਸਿੰਘ ਵੀ ਨਾਲ ਸਨ |

ਪਿਛਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਮਹਾਨ ਤਪਸਵੀ ਬਾਬਾ ਜਵੰਦ ਸਿੰਘ ਦੇ 145ਵੇਂ ਆਗਮਨ ਪੁਰਬ ਮੌਕੇ ਪਿੰਡ ਭੰਗਵਾਂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।