ਚੋਗਾਵਾਂ, 20 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਅਨੁਸਾਰ ਅਤੇ ਇੰਦਰਜੀਤ ਸਿੰਘ ਡੀ. ਐੱਸ. ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕਰਨ ਦੀ ਖਬਰ ਹੈ | ਇਸ ਸੰਬੰਧੀ ਡੀ. ਐੱਸ. ਪੀ. ਇੰਦਰਜੀਤ ਸਿੰਘ ਰਾਜਾਸਾਂਸੀ ਨੇ ਦੱਸਿਆ ਕਿ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਤੇ ਪੁਲਿਸ ਵਲੋਂ ਗਸ਼ਤ ਦੌਰਾਨ ਨਵੇਂ ਬਣ ਰਹੇ ਹਾਈਵੇ ਦੇ ਕੱਟ ਨੇੜੇ ਤੋਂ ਗੁਰਵਿੰਦਰ ਸਿੰਘ ਵਾਸੀ ਬੋਪਾਰਾਏ ਖੁਰਦ ਨੂੰ 490 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਉਕਤ ਦੋਸ਼ੀ ਖ਼ਿਲਾਫ਼ ਥਾਣਾ ਲੋਪੋਕੇ ਵਿਖੇ 21/61/85 ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ | ਉਕਤ ਗਿ੍ਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਉਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |