17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵੱਲ ਕੋਈ ਅੱਖ ਚੁੱਕ ਕੇ ਵੀ ਨਹੀਂ ਵੇਖ ਸਕਦਾ-ਅਕਾਲੀ ਦਲ ਅੰਮਿ੍ਤਸਰ <br/>

ਅਜੀਤ ਡੈਸਕ 21-07-2025
ਅਟਾਰੀ, 20 ਜੁਲਾਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਰੂਹਾਨੀਅਤ ਦੇ ਕੇਂਦਰ ਸਰਬ ਧਰਮ ਦੇ ਸਾਂਝੇ ਸਿੱਖ ਧਰਮ ਦੇ ਸਰਬ ਉੱਚ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਕੋਈ ਅੱਖ ਚੁੱਕ ਕੇ ਵੀ ਨਹੀਂ ਵੇਖ ਸਕਦਾ ਤੇ ਪੁਰਾਤਨ ਸਮੇਂ ਵਿਚ ਜੋ ਵੀ ਇਸ ਧਾਰਮਿਕ ਅਸਥਾਨ 'ਤੇ ਚੜ ਕੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਮੂੰਹ ਦੀ ਖਾਣੀ ਪਈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬੀਬੀ ਮਨਦੀਪ ਕੌਰ ਸੰਧੂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਹੇ | ਬੀਬੀ ਸੰਧੂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਿੱਖ ਧਰਮ ਦੇ ਪੂਜਨੀਕ ਇਤਿਹਾਸਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਈ ਮੇਲ ਰਾਹੀਂ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਭੇਜੀਆਂ ਜਾ ਰਹੀਆਂ ਹਨ, ਜਿਸ ਦਾ ਪਤਾ ਲਗਾਉਣ ਵਿਚ ਪੰਜਾਬ ਦੀ ਤੇ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਜੋ ਅੱਜ ਸੱਤ ਦਿਨ ਤੋਂ ਵਧੇਰੇ ਸਮਾਂ ਹੋਣ ਦੇ ਬਾਵਜੂਦ ਵੀ ਧਮਕੀ ਭਰੀਆਂ ਈਮੇਲ ਭੇਜਣ ਵਾਲੇ ਦੋਸ਼ੀ ਲੱਭੇ ਨਹੀਂ ਗਏ | ਉਨ੍ਹਾਂ ਕਿਹਾ ਕਿ ਸਿੱਖ ਧਰਮ ਸਮੁੱਚੇ ਧਰਮਾਂ ਦਾ ਆਦਰ ਸਤਿਕਾਰ ਕਰਦਾ ਹੈ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਹਰ ਧਰਮ ਦੀਆਂ ਸੰਗਤਾਂ ਆਪਣੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ, ਜਿਸ ਲਈ ਸਾਡੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਐਕਸ਼ਨ ਲੈਂਦਿਆਂ ਧਮਕੀਆਂ ਭਰੀਆਂ ਈਮੇਲ ਭੇਜਣ ਵਾਲੇ ਦੋਸ਼ੀਆਂ ਨੂੰ ਫੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਦੀ ਅਗਵਾਈ ਵਿਚ ਸਮੁੱਚੀ ਪਾਰਟੀ ਦੇ ਸਮੂਹ ਛੋਟੇ ਵੱਡੇ ਅਹੁਦੇਦਾਰ ਵਰਕਰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੇ ਹਨ |

ਪਿਛਲੀ ਖ਼ਬਰ ਕਸਬਾ ਕੱਥੂਨੰਗਲ ਸਮੇਤ ਹੋਰ ਪਿੰਡਾਂ 'ਚ ਨਾਜਾਇਜ਼ ਸ਼ਰਾਬ ਵੇਚਣ ਦੇ ਧੰਦੇ ਨੇ ਫਿਰ ਤੋਂ ਤੂਲ ਫੜਿਆ <br/> ਅਗਲੀ ਖ਼ਬਰ ਤੇੜਾ ਖੁਰਦ ਵਿਖੇ ਅੰਮਿ੍ਤ ਸੰਚਾਰ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।