ਅੰਮਿ੍ਤਸਰ, 21 ਜੁਲਾਈ (ਰੇਸ਼ਮ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ ਵਲੋਂ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਦੀਆਂ ਵੱਖ-ਵੱਖ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ | ਸ੍ਰੀ ਗੁਪਤਾ ਨੇ ਕਰਮਚਾਰੀਆਂ ਨੂੰ ਕਿਹਾ ਕਿ ਬਾਹਰੋਂ ਕੰਮ ਕਰਵਾਉਣ ਆਉਣ ਵਾਲੇ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਵਾਰ -ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ | ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਦਫ਼ਤਰ ਵਿਖੇ ਆਉਣ ਵਾਲੇ ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇ | ਉਨ੍ਹਾਂ ਕਰਮਚਾਰੀਆਂ ਨੂੰ ਕਿਹਾ ਕਿ ਸਰਕਾਰੀ ਰਿਕਾਰਡ ਨੂੰ ਪੂਰੀ ਤਰ੍ਹਾਂ ਮੇਨਟੇਨ ਕਰਕੇ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਉਨ੍ਹਾਂ ਨਾਲ ਸੁਪਰਡੈਂਟ ਹਰਪਾਲ ਸਿੰਘ ਵੀ ਹਾਜ਼ਰ ਸਨ |
ਵਧੀਕ ਡੀ.ਸੀ. ਨੇ ਵੱਖ-ਵੱਖ ਸ਼ਾਖਾਵਾਂ ਦੀ ਕੀਤੀ ਚੈਕਿੰਗ <br/>
ਅਜੀਤ ਡੈਸਕ
22-07-2025