27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕਬਜ਼ਾ ਧਾਰਕਾਂ ਵਲੋਂ ਨਗਰ ਸੁਧਾਰ ਟਰੱਸਟ ਦੀ ਟੀਮ ਨਾਲ ਬਦਸਲੂਕੀ

ਅਜੀਤ ਡੈਸਕ 22-07-2025

ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਅੱਜ ਐਕਸੀਅਨ ਇੰਜੀ: ਅਮਨਦੀਪ ਸਿੰਘ ਬਾਬਾ ਦੀ ਅਗਵਾਈ ਹੇਠ ਜਹਾਜਗੜ੍ਹ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਇਸ ਦੌਰਾਨ ਕਬਜਾਧਾਰਕਾਂ ਅਤੇ ਟਰੱਸਟ ਟੀਮ ਦਰਮਿਆਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ, ਜਿਸ ਦੇ ਚੱਲਦਿਆਂ ਪੁਲਿਸ ਅਧਿਕਾਰੀਆਂ ਨੂੰ ਵੀ ਦਖਲ ਦੇਣਾ ਪਿਆ | ਇਸ ਦੌਰਾਨ ਐਕਸੀਅਨ ਇੰਜੀ: ਅਮਨਦੀਪ ਸਿੰਘ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜਹਾਜਗੜ੍ਹ ਇਲਾਕੇ 'ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਸੀ ਪਰ ਇਸ ਦੌਰਾਨ ਕੁਝ ਕਬਜ਼ਾਧਾਰਕਾਂ ਵਲੋਂ ਉਨ੍ਹਾਂ ਨਾਲ ਬਦਸਲੂਕੀ ਕਰਕੇ ਸਰਕਾਰੀ ਕੰਮ 'ਚ ਵਿਘਨ ਪਾਇਆ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਹਫਤੇ ਕਬਜ਼ਾਧਾਰਕਾਂ ਨਾਲ ਸੰਬੰਧਿਤ ਐਸੋਸੀਏਸ਼ਨ ਦੇ ਪ੍ਰਧਾਨ ਵਲੋਂ ਲੈਟਰਪੈਡ 'ਤੇ ਬੀਤੇ ਸ਼ਨੀਵਾਰ ਤੱਕ ਦਾ ਸਮਾਂ ਮੰਗਿਆ ਗਿਆ ਸੀ ਕਿ ਉਹ ਆਪਣਾ ਸਾਮਾਨ ਸੜਕਾਂ ਤੋਂ ਚੁੱਕ ਲੈਣਗੇ, ਜਿਸ ਲਈ ਉਨ੍ਹਾਂ ਨੂੰ ਇਕ ਦਿਨ ਵੱਧ ਐਤਵਾਰ ਤੱਕ ਦਾ ਸਮਾਂ ਦਿੱਤਾ ਗਿਆ ਪਰ ਅੱਜ ਜਦੋਂ ਟੀਮ ਵਲੋਂ ਨਾਜਾਇਜ਼ ਕਬਜੇ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਕਬਜ਼ਾਧਾਰਕਾਂ ਨੇ ਰਾਡਾਂ ਨਾਲ ਉਨ੍ਹਾਂ 'ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਦੱਸਿਆ ਕਿ ਉਕਤ ਸਥਿਤੀ ਤੋਂ ਉਨ੍ਹਾਂ ਟਰੱਸਟ ਦੇ ਉੱਚ ਅਧਿਕਾਰੀਆ ਨੂੰ ਲਿਖਤੀ ਰੂਪ 'ਚ ਜਾਣੂੰ ਕਰਵਾ ਦਿੱਤਾ ਹੈ ਜਿਸ ਸੰਬੰਧੀ ਪੁਲਿਸ ਨੂੰ ਟਰੱਸਟ ਵਲੋਂ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਅਗਲੇ ਦਿਨਾਂ 'ਚ ਉਕਤ ਇਲਾਕੇ ਨੂੰ ਕਬਜਾਮੁਕਤ ਕਰਵਾਉਣ ਲਈ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ 'ਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ | ਇਥੇ ਇਹ ਵੀ ਦੱਸਣਯੋਗ ਹੈ ਕਿ ਇਲਾਕੇ 'ਚ ਨਾਜਾਇਜ਼ ਕਬਜ਼ਿਆਂ ਅਤੇ ਗੰਦਗੀ ਕਰਕੇ ਰਾਹਗੀਰਾਂ ਅਤੇ ਸਥਾਨਕ ਲੋਕਾਂ ਦਾ ਜਿਊਣਾਂ ਮੁਹਾਲ ਹੋਇਆ ਪਿਆ ਹੈ ਅਤੇ ਉਨ੍ਹਾਂ ਵਲੋਂ ਲਗਾਤਾਰ ਉਕਤ ਇਲਾਕੇ 'ਚ ਵਿਕਾਸ ਕਾਰਜ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਦੇ ਚੱਲਦਿਆਂ ਹੀ ਟਰੱਸਟ ਵਲੋਂ ਕਬਜ਼ਾ ਮੁਕਤ ਕਰਕੇ ਨਵੀਆਂ ਸੜਕਾਂ ਬਣਾਉਣ ਦੀ ਕਵਾਇਦ ਆਰੰਭੀ ਹੈ | ਇਸ ਸੰਬੰਧੀ ਟਰਾਂਸਪੋਰਟ ਐਸੋਸੀਏਸ਼ਨ ਦੇ ਆਗੂ ਪਿ੍ੰਸ ਬਖਸ਼ੀ ਨੇ ਕਿਹਾ ਕਿ ਜਹਾਜਗੜ੍ਹ 'ਚ ਨਾਜਾਇਜ਼ ਕਬਜੇ ਹਨ, ਸੀਵਰੇਜ ਜਾਮ ਹੈ ਅਤੇ ਗੰਦਗੀ ਨਾਲ ਬੁਰਾ ਹਾਲ ਹੈ ਜਿਸ ਕਰਕੇ ਇਥੇ ਬਿਮਾਰੀ ਫ਼ੈਲਣ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਉਕਤ ਇਲਾਕੇ ਨੂੰ ਸਾਫ ਸੁਥਰਾ ਬਣਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਪਰ ਕੁਝ ਕੁ ਲੋਕਾਂ ਨੂੰ ਇਹ ਪਸੰਦ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਇਲਾਕੇ ਦੀ ਨੁਹਾਰ ਬਦਲੀ ਜਾਵੇ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫਤਰ ਦੇ ਬਾਹਰ ਧਰਨਾ ਅਗਲੀ ਖ਼ਬਰ ਅੰਮਿ੍ਤਸਰ 'ਚ ਵਕੀਲਾਂ ਵਲੋਂ ਕੀਤੀ ਹੜਤਾਲ, ਸਾਰਾ ਦਿਨ ਰਹੇ ਅਦਾਲਤੀ ਕੰਮਕਾਜ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।