27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਅਗਲੇ ਦਿਨਾਂ 'ਚ ਪੰਜਾਬ, ਹਰਿਆਣਾ 'ਚ ਹੋਵੇਗੀ ਦਰਮਿਆਨੀ ਤੇ ਤੇਜ਼ ਬਾਰਸ਼ <br/>

ਅਜੀਤ ਡੈਸਕ 22-07-2025
ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਅੱਜ ਬਰਸਾਤ ਹੋਈ | ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ 'ਚ ਇਨ੍ਹਾਂ ਦੋਵੇਂ ਸੂਬਿਆਂ ਅਤੇ ਇਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਬਹੁਤ ਸਾਰੇ ਹਿੱਸਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ | ਲੰਘੇ 24 ਘੰਟਿਆਂ ਵਿਚ ਚੰਡੀਗੜ੍ਹ 'ਚ 27.2 ਮਿਲੀਮੀਟਰ ਤੋਂ ਲੈ ਕੇ 39.5 ਮਿਲੀਮੀਟਰ ਤੱਕ ਮੀਂਹ ਪਿਆ | ਇਸੇ ਦੌਰਾਨ ਪੰਜਾਬ ਦੇ ਹੁਸ਼ਿਆਰਪੁਰ 'ਚ 96.5 ਮਿਲੀਮੀਟਰ, ਪਠਾਨਕੋਟ 'ਚ 29.8 ਮਿਲੀਮੀਟਰ ਤੋਂ 55.5 ਮਿਲੀਮੀਟਰ, ਲੁਧਿਆਣਾ 'ਚ 10.6 ਮਿਲੀਮੀਟਰ, ਰੂਪ ਨਗਰ 'ਚ 18 ਮਿਲੀਮੀਟਰ, ਨਵਾਂ ਸ਼ਹਿਰ 'ਚ 25.5 ਮਿਲੀਮੀਟਰ ਤੱਕ ਮੀਂਹ ਪਿਆ | ਇਸ ਦੇ ਨਾਲ ਦਿਨ ਦੇ ਸਮੇਂ ਦੇ ਵੱਧ ਤੋਂ ਵੱਧ ਤਾਪਮਾਨ ਵਿਚ 0.4 ਡਿਗਰੀ ਸੈਲਸੀਅਸ ਤੋਂ ਲੈ ਕੇ 7.9 ਡਿਗਰੀ ਸੈਲਸੀਅਸ ਤੱਕ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ | ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 36.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸੇ ਦੌਰਾਨ ਅੰਮਿ੍ਤਸਰ 'ਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ, ਲੁਧਿਆਣਾ 'ਚ 32.6 ਡਿਗਰੀ ਸੈਲਸੀਅਸ, ਪਟਿਆਲਾ 'ਚ 30.1 ਡਿਗਰੀ ਸੈਲਸੀਅਸ, ਪਠਾਨਕੋਟ 'ਚ 26.6 ਡਿਗਰੀ ਸੈਲਸੀਅਸ, ਗੁਰਦਾਸਪੁਰ 'ਚ 30.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ 'ਚ 26.8 ਡਿਗਰੀ ਸੈਲਸੀਅਸ, ਫ਼ਤਿਹਗੜ੍ਹ ਸਾਹਿਬ 'ਚ 28.1 ਡਿਗਰੀ ਸੈਲਸੀਅਸ ਹੁਸ਼ਿਆਰਪੁਰ 'ਚ 269 ਡਿਗਰੀ ਸੈਲਸੀਅਸ ਤਾਪਮਾਨ ਰਿਹਾ | ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿਚ ਪੰਜਾਬ ਦੇ ਹੁਸ਼ਿਆਰਪੁਰ, ਪਠਾਨਕੋਟ, ਨਵਾਂ ਸ਼ਹਿਰ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪ ਨਗਰ ਦੇ ਕਈ ਹਿੱਸਿਆ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਹੈ | ਇਸ ਤੋਂ ਇਲਾਵਾ ਅੰਮਿ੍ਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ 'ਚ ਦਰਮਿਆਨੀ ਬਰਸਾਤ ਹੋ ਸਕਦੀ ਹੈ | ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ |

ਪਿਛਲੀ ਖ਼ਬਰ 'ਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦਾ ਜਨਰਲ ਇਜਲਾਸ ਹੋਇਆ ਅਗਲੀ ਖ਼ਬਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਵੱਖ-ਵੱਖ ਨਗਰ ਨਿਗਮਾਂ ਦੇ ਅਧਿਕਾਰੀ ਕੀਤੇ ਇਧਰੋਂ ਉਧਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।