27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦਾ ਜਨਰਲ ਇਜਲਾਸ ਹੋਇਆ

ਅਜੀਤ ਡੈਸਕ 22-07-2025
ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦਾ ਜਨਰਲ ਇਜਲਾਸ ਪ੍ਰਬੰਧਕੀ ਬਲਾਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੋਇਆ ਜਿਸ 'ਚ ਵੱਡੀ ਗਿਣਤੀ 'ਚ ਨਾਨ-ਟੀਚਿੰਗ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸਕੱਤਰ ਰਜਿੰਦਰ ਸਿੰਘ ਨੇ ਐਸੋਸੀਏਸ਼ਨ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ | ਉਪਰੰਤ ਸਤਵੰਤ ਸਿੰਘ ਬਰਾੜ ਜੁਆਇੰਟ ਸਕੱਤਰ, ਹਰਦੀਪ ਸਿੰਘ ਕੈਸ਼ੀਅਰ, ਕਾਰਜਕਾਰਨੀ ਮੈਂਬਰ ਭੁਪਿੰਦਰ ਸਿੰਘ ਠਾਕੁਰ, ਕਿਰਨਦੀਪ ਸਿੰਘ ਅਤੇ ਕਰਨ ਕਲਿਆਣੀ ਤੋਂ ਇਲਾਵਾ ਕਰਮਚਾਰੀ ਸਾਥੀ ਸ਼ਮਸ਼ੇਰ ਸਿੰਘ ਸਰਟੀਫਿਕੇਟ ਸੈਕਸ਼ਨ, ਚਰਨਜੀਤ ਸਿੰਘ ਭਾਈ ਗੁਰਦਾਸ ਲਾਇਬ੍ਰੇਰੀ, ਪਰਗਟ ਸਿੰਘ ਲੇਖਾ ਸ਼ਾਖਾ ਨੇ ਆਪਣੇ ਵਿਚਾਰ ਪੇਸ਼ ਕੀਤੇ | ਐਸੋਸੀਏਸ਼ਨ ਦੇ ਪ੍ਰਧਾਨ ਰਜਨੀਸ਼ ਭਾਰਦਵਾਜ ਨੇ ਦੱਸਿਆ ਕਿ ਇਸ ਸਾਲ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਬਹੁਤ ਸਾਰੇ ਵਰਗ ਤੇ ਕੇਡਰਾਂ ਦੀਆਂ ਪ੍ਰੋਮੋਸ਼ਨਾਂ ਕਰਵਾਈਆਂ ਗਈਆਂ ਹਨ ਜਿਨ੍ਹਾਂ ਕੇਡਰਾਂ ਦੀਆਂ ਪ੍ਰੋਮੋਸ਼ਨਾਂ ਨਹੀਂ ਹੋਈਆਂ ਹਨ, ਉਨ੍ਹਾਂ ਨੂੰ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਹਰ ਹੀਲੇ ਉਹ ਪ੍ਰਮੋਸ਼ਨਾਂ ਵੀ ਜ਼ਰੂਰ ਕਰਵਾਈਆਂ ਜਾਣਗੀਆਂ | ਰਜਨੀਸ਼ ਭਾਰਦਵਾਜ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਕਰਮਚਾਰੀਆਂ ਦੀ ਸਹੂਲਤ ਲਈ ਕਮਿਊਨਿਟੀ ਹਾਲ ਦੀ ਜਾਇਜ਼ ਮੰਗ ਨੂੰ ਉਪ ਕੁਲਪਤੀ ਨੇ ਪ੍ਰਵਾਨ ਕੀਤਾ ਹੈ ਅਤੇ 'ਸਾਡਾ ਪਿੰਡ' ਲਾਗੇ ਜ਼ਮੀਨ ਅਲਾਟ ਕੀਤੀ ਹੈ | ਇਸ ਕੰਮਿਊਨਿਟੀ ਹਾਲ ਦੀ ਉਸਾਰੀ ਲਈ ਅੰਮਿ੍ਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਤੋਂ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਮੰਗੀ ਗਈ ਹੈ | ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਨਵੇਂ ਭਰਤੀ ਹੋਏ ਸੁਰੱਖਿਆ ਕਰਮਚਾਰੀਆਂ ਦਾ ਪੰਜ ਦਿਨਾਂ ਕੰਮ ਦਾ ਹਫਤਾ ਬਹਾਲ ਕੀਤਾ ਗਿਆ ਹੈ ਤੇ ਸੁਰੱਖਿਆ ਸਟਾਫ ਦੀਆਂ ਤਰੱਕੀਆਂ ਵੀ ਕਰਵਾਈਆਂ ਗਈਆਂ ਹਨ | ਨਿਗਰਾਨ ਤੇ ਹੋਰ ਅਫਸਰਾਂ ਦੀਆਂ ਪਦ ਉੱਨਤੀਆਂ ਲਈ ਉਨ੍ਹਾਂ ਦੁਆਰਾ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ ਤੇ ਤਰੱਕੀਆਂ ਕਰਨ ਨੂੰ ਮੁੜ ਬਹਾਲ ਕੀਤਾ ਗਿਆ ਹੈ | ਪ੍ਰੈਸ ਤੇ ਪਬਲੀਕੇਸ਼ਨ ਵਿਭਾਗ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਪੋਸਟਾਂ ਤੇ ਪੱਕਿਆਂ ਕਰਵਾਇਆ ਗਿਆ | ਟੈਕਨੀਕਲ ਸਟਾਫ ਦੇ ਐੱਸ. ਟੀ. ਏ. ਕੇਡਰ ਦੀਆਂ ਪ੍ਰੋਮੋਸ਼ਨਾਂ ਵੀ ਲਗਾਤਾਰ ਹੋ ਰਹੀਆਂ ਹਨ ਜੋ ਪਿਛਲੇ 10-15 ਸਾਲ ਤੋਂ ਰੁਕੀਆਂ ਪਈਆਂ ਸਨ | ਉਨ੍ਹਾਂ ਉਕਤਾਂ ਕੰਮਾਂ ਲਈ ਪ੍ਰੋ. (ਡਾ.) ਕਰਮਜੀਤ ਸਿੰਘ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮਾਝਾ ਜ਼ੋਨ ਦੀ ਮੀਟਿੰਗ ਅਗਲੀ ਖ਼ਬਰ ਅਗਲੇ ਦਿਨਾਂ 'ਚ ਪੰਜਾਬ, ਹਰਿਆਣਾ 'ਚ ਹੋਵੇਗੀ ਦਰਮਿਆਨੀ ਤੇ ਤੇਜ਼ ਬਾਰਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।