27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅਜੀਤ ਡੈਸਕ 22-07-2025
ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਅਮਰੀਕਾ 'ਚ ਭਾਰਤ ਦੇ ਰਾਜਦੂਤ ਰਹੇ, ਯੂ.ਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ ਦੇ ਮੌਜੂਦਾ ਸਲਾਹਕਾਰ ਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਆ ਰਹੀਆਂ ਧਮਕੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਸ੍ਰੀ ਦਰਬਾਰ ਸਾਹਿਬ ਸ਼ਾਂਤੀ ਦਾ ਪ੍ਰਤੀਕ ਹੈ, ਇਸ 'ਤੇ ਹਮਲਾ ਕਰਨ ਦੀ ਗੱਲ ਕਰਨ ਵਾਲਾ ਕੋਈ ਇਨਸਾਨ ਸਗੋਂ ਕੋਈ ਦਰਿੰਦਾ ਹੋਵੇਗਾ | ਉਨ੍ਹਾਂ ਕਿਹਾ ਕਿ ਧਮਕੀਆਂ ਦੇਣ ਵਾਲੇ ਦੋਸ਼ੀਆਂ ਨੂੰ ਫੜ੍ਹਣ ਲਈ ਯਤਨ ਜਾਰੀ ਹਨ ਅਤੇ ਕੁਝ ਲੋਕ ਹਿਰਾਸਤ ਵਿਚ ਵੀ ਲਏ ਗਏ ਹਨ | ਸ: ਸੰਧੂ ਸਮੁੰਦਰੀ ਨੇ ਕਿਹਾ ਅਤੇ ਕਿਹਾ ਕਿ ਅੰਮਿ੍ਤਸਰ ਸ਼ਹਿਰ ਜਿਨ੍ਹਾਂ ਉਚਾਈਆਂ ਦਾ ਹੱਕਦਾਰ ਹੈ ਉਸ ਨੂੰ ਮੁੜ ਉਨ੍ਹਾਂ ਉਚਾਈਆਂ 'ਤੇ ਲੈ ਕੇ ਜਾਣ ਲਈ ਉਹ ਉਤਸੁਕ ਹਾਂ | ਸ: ਸੰਧੂ ਨੇ ਕਿਹਾ ਕਿ 'ਵਿਕਸਿਤ ਅੰਮਿ੍ਤਸਰ' ਨੇ ਅੰਮਿ੍ਤਸਰ ਨੂੰ ਇਕ ਗਲੋਬਲ ਵਿੱਦਿਅਕ ਤੇ ਉਦਯੋਗਿਕ ਹੱਬ ਬਣਾਉਣ ਵੱਲ ਵੀ ਮਹੱਤਵਪੂਰਨ ਕਦਮ ਚੁੱਕੇ ਹਨ | ਪਹਿਲੇ ਪੜਾਅ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਮੈਰੀਲੈਂਡ ਸਟੇਟ ਯੂਨੀਵਰਸਿਟੀ ਵਿਚਕਾਰ ਸਹਿਯੋਗ ਸਥਾਪਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਕਰਮਜੀਤ ਸਿੰਘ ਪਹਿਲਾਂ ਹੀ ਮੈਰੀਲੈਂਡ ਯੂਨੀਵਰਸਿਟੀ ਦਾ ਦੌਰਾ ਕਰ ਚੁੱਕੇ ਹਨ ਅਤੇ ਜਲਦੀ ਹੀ ਮੈਰੀਲੈਂਡ ਸਟੇਟ ਦੇ ਗਵਰਨਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਹੋਣ ਵਾਲੇ ਸਮਝੌਤੇ 'ਤੇ ਦਸਤਖਤ ਕਰਨ ਤੇ ਕੰਪਿਊਟਰ ਸਾਇੰਸ ਦੇ ਖੇਤਰ ਵਿਚ ਆਧੁਨਿਕ ਪਹੁੰਚ ਅਪਣਾਉਣ ਲਈ ਇਕ ਵਫ਼ਦ ਨਾਲ ਅੰਮਿ੍ਤਸਰ ਦਾ ਦੌਰਾ ਕਰਨਗੇ | ਇਸ ਤੋਂ ਇਲਾਵਾ, ਦਿੱਲੀ ਸਥਿਤ ਇੰਸਟੀਚਿਊਟ ਆਫ਼ ਪਲੈਨਿੰਗ ਐਂਡ ਆਰਕੀਟੈਕਚਰ ਦੇ ਡਾਇਰੈਕਟਰ ਡਾ: ਵਰਿੰਦਰ ਕੁਮਾਰ ਪਾਲ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਇਕ ਸਮਝੌਤੇ 'ਤੇ ਦਸਤਖਤ ਕਰਨ ਲਈ ਆ ਰਹੇ ਹਨ, ਜੋ ਅੰਮਿ੍ਤਸਰ ਦੇ ਯੋਜਨਾਬੱਧ ਵਿਕਾਸ ਅਤੇ ਸੁੰਦਰੀਕਰਨ 'ਤੇ ਖੋਜ ਕਰਨਗੇ |
ਪਿਛਲੀ ਖ਼ਬਰ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕ-ਮੈਂਬਰ ਲਾਜ਼ਮੀ ਅੰਮਿ੍ਤਧਾਰੀ ਹੋਣ-ਜਥੇਦਾਰ 96 ਕਰੋੜੀ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਨੇ ਵਧੀਕ ਡਾਇਰੈਕਟਰ ਸੀ.ਜੀ.ਐਸ.ਐਸ. ਚੰਡੀਗੜ੍ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।