ਅੰਮਿ੍ਤਸਰ, 21 ਜੁਲਾਈ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਜਮਾਤ ਦੂਜੀ-ਏ ਦੀ ਵਿਦਿਆਰਥਣ ਆਰਾਧਿਆ ਮਹਿਤਾ ਨੇ ਅੰਡਰ-9 ਨਾਈਟਸ ਆਫ਼ ਸ਼ਤਰੰਜ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਕੰਚਨ ਮਲਹੋਤਰਾ ਨੇ ਆਰਾਧਿਆ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਸਕੂਲ ਦੇ ਸਾਰੇ ਨੌਜਵਾਨ ਵਿਦਿਆਰਥੀਆਂ ਲਈ ਪ੍ਰੇਰਣਾ ਤੇ ਸੰਸਥਾ ਦੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਡਾ. ਗ੍ਰੇਸ ਪਿੰਟੋ ਦੇ ਦਿ੍ਸ਼ਟੀਕੋਣ ਨੂੰ ਦਰਸਾਉਂਦੀ ਹੈ |