27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਆਬਕਾਰੀ ਵਿਭਾਗ ਅੰਮਿ੍ਤਸਰ ਵਲੋਂ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਖੋਜੀ ਕੁੱਤਿਆਂ ਦੀ ਲਈ ਜਾ ਰਹੀ ਮਦਦ

ਅਜੀਤ ਡੈਸਕ 22-07-2025
ਅੰਮਿ੍ਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ 'ਚ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਤੋਂ ਬਾਅਦ ਆਬਕਾਰੀ ਵਿਭਾਗ ਪੰਜਾਬ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਿਆ ਹੈ | ਵਿਭਾਗ ਵਲੋਂ ਰਾਜ ਦੇ ਸਮੁੱਚੇ ਜ਼ਿਲਿ੍ਹਆਂ 'ਚ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਅੰਮਿ੍ਤਸਰ 'ਚ ਵੀ ਆਬਕਾਰੀ ਵਿਭਾਗ ਦੀਆਂ ਟੀਮਾਂ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀਆਂ ਹਨ | ਵਿਭਾਗ ਵਲੋਂ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਹੁਣ ਖੋਜੀ ਕੁੱਤਿਆਂ ਦੀ ਵੀ ਮਦਦ ਲਈ ਜਾ ਰਹੀ ਹੈ | ਜਾਣਕਾਰੀ ਮੁਤਾਬਕ ਆਬਕਾਰੀ ਵਿਭਾਗ ਦੀਆਂ ਟੀਮਾਂ ਨੂੰ ਦਰਿਆਵਾਂ ਦੇ ਕੰਢਿਆਂ ਅਤੇ ਮੰਡ ਖੇਤਰਾਂ 'ਚ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸਨੂੰ ਮੁੱਖ ਰੱਖਦਿਆਂ ਆਬਕਾਰੀ ਵਿਭਾਗ ਪੰਜਾਬ ਦੇ ਹੁਕਮਾਂ 'ਤੇ ਆਬਕਾਰੀ ਵਿਭ ਾਗ ਵਲੋਂ ਖੋਜੀ ਕੁੱਤਿਆਂ ਦੀ ਮਦਦ ਲੈਣ ਦਾ ਫੈਸਲਾ ਕੀਤਾ ਗਿਆ ਸੀ | ਇਹ ਖੋਜੀ ਕੁੱਤੇ ਅੰਮਿ੍ਤਸਰ ਅਤੇ ਫ਼ਰੀਦਕੋਟ 'ਚ ਰੱਖੇ ਗਏ ਹਨ | ਇਸ ਸੰਬੰਧੀ ਆਬਕਾਰੀ ਅਫ਼ਸਰ ਅੰਮਿ੍ਤਸਰ ਲਲਿਤ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਆਬਕਾਰੀ ਵਿਭਾਗ ਜਲੰਧਰ ਜ਼ੋਨ ਸੁਰਿੰਦਰ ਗਰਗ ਅਤੇ ਸਹਾਇਕ ਆਬਕਾਰੀ ਕਮਿਸ਼ਨਰ ਅੰਮਿ੍ਤਸਰ ਰੇਂਜ ਮਹੇਸ਼ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਖੋਜੀ ਕੁੱਤਿਆਂ ਦੀ ਮਦਦ ਲਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅੰਮਿ੍ਤਸਰ 'ਚ ਇਕ ਖੋਜੀ ਕੁੱਤੇ ਨਾਲ ਦੋ ਹੈਂਡਲਰਾਂ ਨੂੰ ਤਾਇਨਾਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਕਾਰਜਕਾਰਨੀ ਕਮੇਟੀ ਮੈਂਬਰ ਅੱਜ ਜਥੇਦਾਰ ਗੜਗੱਜ ਸਨਮੁੱਖ ਰੱਖਣਗੇ ਆਪਣਾ ਪੱਖ <b... ਅਗਲੀ ਖ਼ਬਰ ਭਾਰਤੀ ਸਰਹੱਦ ਅੰਦਰ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ ਬੀ.ਐੱਸ.ਐੱਫ. ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।