27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਕਾਰਜਕਾਰਨੀ ਕਮੇਟੀ ਮੈਂਬਰ ਅੱਜ ਜਥੇਦਾਰ ਗੜਗੱਜ ਸਨਮੁੱਖ ਰੱਖਣਗੇ ਆਪਣਾ ਪੱਖ <br/>

ਅਜੀਤ ਡੈਸਕ 22-07-2025
ਅੰਮਿ੍ਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਸਮੇਂ ਵਿਚ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਸੰਬੰਧੀ ਪੁੱਜੀਆਂ ਕੁਝ ਸ਼ਿਕਾਇਤਾਂ ਦੇ ਸੰਦਰਭ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ 'ਤੇ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਸਮੇਤ ਸਮੁੱਚੀ ਕਾਰਜਕਾਰਨੀ ਕਮੇਟੀ ਮੈਂਬਰ 22 ਜੁਲਾਈ ਨੂੰ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਸਨਮੁੱਖ ਆਪਣਾ ਪੱਖ ਰੱਖਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਦੀਵਾਨ ਅਹੁਦੇਦਾਰ ਤੇ ਕਾਰਜਕਾਰਨੀ ਮੈਂਬਰ ਸਵੇਰੇ 7 ਵਜੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖਣਗੇ | ਜ਼ਿਕਰਯੋਗ ਹੈ ਕਿ ਦੀਵਾਨ ਦੇ ਕੁਝ ਮੈਂਬਰਾਂ ਦੇ ਗ਼ੈਰ ਅੰਮਿ੍ਤਧਾਰੀ ਹੋਣ ਸੰਬੰਧੀ ਕੁਝ ਦਿਨ ਪਹਿਲਾਂ ਸ਼ਿਕਾਇਤ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜੀ ਸੀ |

ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਅਗਲੀ ਖ਼ਬਰ ਆਬਕਾਰੀ ਵਿਭਾਗ ਅੰਮਿ੍ਤਸਰ ਵਲੋਂ ਨਾਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਖੋਜੀ ਕੁੱਤਿਆਂ ਦੀ ਲਈ ਜਾ ਰਹੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।