27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਸ੍ਰੀ ਸਹਿਜ ਪਾਠ ਦੀ ਅਰੰਭਤਾ ਨਾਲ ਸ਼ੁਰੂ

ਅਜੀਤ ਡੈਸਕ 22-07-2025
ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫ਼ਤਰ ਤਹਿਸੀਲਪੁਰਾ ਵਿਖੇ ਭਗਤ ਪੂਰਨ ਸਿੰਘ ਦੀ 33ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੀ ਆਰੰਭਤਾ ਨਾਲ ਹੋਈ | ਇਸ ਦੌਰਾਨ ਪਿੰਗਲਵਾੜਾ ਸੰਸਥਾ ਦੇ ਬੱਚੇ-ਬੱਚੀਆਂ ਵਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਗਿਆ, ਜਿਸ ਉਪਰੰਤ ਪਾਠ ਦੀ ਆਰੰਭਤਾ ਹੋਈ | ਇਸ ਮੌਕੇ ਪਿੰਗਲਵਾੜਾ ਦੇ ਮੀਤ ਪ੍ਰਧਾਨ ਡਾ: ਜਗਦੀਪਕ ਸਿੰਘ ਅਤੇ ਸੁਸਾਇਟੀ ਮੈਂਬਰ ਮਾ: ਰਾਜਬੀਰ ਸਿੰਘ ਨੇ ਦੱਸਿਆ ਕਿ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਆਰੰਭ ਨਾਲ ਹੋ ਗਈ, ਇਸ ਸੰਬੰਧ ਵਿਚ 5 ਅਗਸਤ ਤੱਕ ਪ੍ਰੋਗਰਾਮ ਚੱਲਦੇ ਰਹਿਣਗੇ | ਉਨ੍ਹਾਂ ਕਿਹਾ ਕਿ ਡਾ: ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੰਸਥਾ ਦੀ ਯੋਗ ਅਗਵਾਈ 'ਚ 1 ਅਗਸਤ ਨੂੰ ਸੰਸਥਾ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਤੇ ਵਸਨੀਕਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ, 2 ਅਗਸਤ ਨੂੰ ਖੂਨਦਾਨ ਕੈਂਪ, 3 ਅਗਸਤ ਨੂੰ ਪਿੰਗਲਵਾੜੇ ਦੇ ਸਾਰੇ ਵਿੱਦਿਅਕ ਅਦਾਰਿਆਂ ਦਾ ਸਾਲਾਨਾ ਪ੍ਰੋਗਰਾਮ, 4 ਅਗਸਤ ਨੂੰ 'ਸੱਭਿਆਚਾਰ ਅਤੇ ਆਚਰਣ ਵਿਸ਼ੇ 'ਤੇ ਡੂੰਘੀਆਂ ਵਿਚਾਰਾਂ' 'ਤੇ ਸੈਮੀਨਾਰ ਤੇ 5 ਅਗਸਤ ਨੂੰ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਮੁੱਖ ਸਮਾਗਮ ਕਰਵਾਇਆ ਜਾਵੇਗਾ | ਇਨ੍ਹਾਂ ਮੌਕਿਆਂ 'ਤੇ ਬੱਚਿਆਂ ਵਲੋਂ ਬਣਾਈਆਂ ਕਲਾ-ਕਿ੍ਤੀਆਂ ਅਤੇ ਪਿੰਗਲਵਾੜਾ ਸੰਸਥਾ ਦੀਆਂ ਸਰਗਰਮੀਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਇਸ ਮੌਕੇ ਪਰਮਿੰਦਰਜੀਤ ਸਿੰਘ ਭੱਟੀ ਮੁੱਖ ਪ੍ਰਸ਼ਾਸਕ ਪਿੰਗਲਵਾੜਾ, ਰਜਿੰਦਰ ਸਿੰਘ ਪ੍ਰਸ਼ਾਸਕ ਮਾਨਾਂਵਾਲਾ, ਡਾ: ਨਿਰਮਲ ਸਿੰਘ, ਡਾ: ਇੰਦਰਜੀਤ ਕੌਰ (ਰੇਨੂੰ), ਗੁਰਨਾਇਬ ਸਿੰਘ, ਤਿਲਕ ਰਾਜ ਜਰਨਲ ਮੈਨੇਜਰ, ਹਰਪਾਲ ਸਿੰਘ ਕੇਅਰ ਟੇਕਰ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਰਾਜਵਿੰਦਰ ਕੌਰ ਸਾਬਕਾ ਪੁਲਿਸ ਇੰਸਪੈਕਟਰ, ਪਿ੍ੰ: ਨਰੇਸ਼ ਕਾਲੀਆ, ਪਿ੍ੰ: ਲਖਵਿੰਦਰ ਕੌਰ, ਪਿ੍ੰ: ਅਨੀਤਾ ਬੱਤਰਾ, ਪਿ੍ੰ: ਦਲਜੀਤ ਕੌਰ, ਸੁਨੀਤਾ ਨਈਅਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਵਲੋਂ ਡਾਇਰੈਕਟਰ ਸਿੱਖਿਆ ਵਿਭਾਗ ਨਾਲ ਮੀਟਿੰਗ <br/> ਅਗਲੀ ਖ਼ਬਰ ਵਿਰਾਸਤੀ ਮਾਰਗ ਤੇ ਹਾਲ ਬਾਜ਼ਾਰ 'ਚੋਂ ਨਿਗਮ ਨੇ ਛੁਡਾਏ ਨਾਜਾਇਜ਼ ਕਬਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।