ਅੰਮਿ੍ਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਵਲੋਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਪਵਨਦੀਪ ਸਿੰਘ ਦੀ ਰਹਿਨੁਮਾਈ ਹੇਠ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਗੁਰਿੰਦਰ ਸਿੰਘ ਸੋਢੀ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਦਰਜਾ ਚਾਰ ਕਰਮਚਾਰੀਆਂ ਦੇ ਕੰਮਾਂ 'ਤੇ ਵਿਚਾਰ ਚਰਚਾ ਕੀਤੀ ਗਈ ਅਤੇ ਇਸ ਦੌਰਾਨ ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਇਹ ਯਕੀਨ ਦਵਾਇਆ ਗਿਆ ਕਿ ਜਲਦੀ ਹੀ ਦਰਜਾਚਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਸਾਰੇ ਹੀ ਕੰਮ ਪਹਿਲ ਦੇ ਅਧਾਰ 'ਤੇ ਕੀਤੇ ਜਾਣਗੇ | ਇਸ ਸਮੇਂ ਐੱਸ. ਐੱਲ. ਏ. ਦੀਆਂ ਤਰੱਕੀਆਂ, ਟਾਈਪ ਟੈਸਟ, ਕੱਚੇ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਚ ਵਾਧੇ ਅਤੇ ਹੋਰ ਕਰਮਚਾਰੀਆਂ ਦੀਆਂ ਮੰਗਾਂ 'ਤੇ ਵਿਚਾਰ ਚਰਚਾ ਕੀਤਾ ਗਿਆ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਪਵਨਦੀਪ ਸਿੰਘ ਭਲਾ ਪਿੰਡ, ਜਨਰਲ ਸਕੱਤਰ ਸਾਹਿਬ ਸਿੰਘ ਮੱਦੂ ਛਾਂਗਾ, ਸਿਕੰਦਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਗੋਪਾਲ ਦਾਸ, ਬੂਟਾ ਸਿੰਘ, ਹਰਜਿੰਦਰ ਸਿੰਘ, ਚੰਦਨ ਸ਼ਰਮਾ, ਜਸਵੰਤ ਸਿੰਘ ਆਦਿ ਕਰਮਚਾਰੀ ਸਾਥੀ ਹਾਜ਼ਰ ਸਨ |