ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ ਅਸ਼ਵਨੀ ਸ਼ਰਮਾ
ਅਜੀਤ ਡੈਸਕ
22-07-2025
ਅੰਮਿ੍ਤਸਰ, 21 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਆਪਣੀ ਅੰਮਿ੍ਤਸਰ ਫੇਰੀ ਦੌਰਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚੇ, ਜਿਥੇ ਉਨ੍ਹਾਂ ਸ: ਰੰਧਾਵਾ ਤੋਂ ਇਲਾਵਾ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਵਲੋਂ ਸ੍ਰੀ ਸਾਹਿਬ, ਸ਼ਾਲ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਬਹੁਮੱਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੂਸਰੀਆਂ ਪਾਰਟੀਆਂ ਦੀਆਂ ਸਰਕਾਰਾਂ ਨੂੰ ਦੇਖ, ਪਰਖ ਲਿਆ ਹੈ ਜਿਨ੍ਹਾਂ ਨੇ ਪੰਜਾਬ ਦੀਆਂ ਲੋਕਾਂ ਨੂੰ ਕੇਵਲ ਧੋਖਾ ਹੀ ਦਿੱਤਾ ਹੈ | ਹੁਣ ਪੰਜਾਬ ਦੇ ਲੋਕਾਂ ਵਲੋਂ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਇਸ ਦੌਰਾਨ ਸ: ਟਿੱਕਾ ਅਤੇ ਰੰਧਾਵਾ ਨੇ ਸ੍ਰੀ ਸ਼ਰਮਾ ਨੂੰ ਭਰੋਸਾ ਦਿੱਤਾ ਕਿ ਲੋਕਾਂ ਨੂੰ ਭਾਜਪਾ ਨਾਲ ਜੋੜਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ 2027 'ਚ ਪੰਜਾਬ 'ਚ ਭਾਜਪਾ ਦੀ ਸਰਕਾਰ ਲਿਆਉਣ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ |