29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਰਕਾਰ ਹੜ੍ਹ ਪੀੜਤ ਕਿਸਾਨਾਂ ਵਲੋਂ ਲਏ ਕਰਜ਼ਿਆਂ 'ਤੇ ਤੁਰੰਤ ਲਕੀਰ ਮਾਰੇ-ਬਲਜਿੰਦਰ ਮੀਰਾਂਕੋਟ/ ਭਗਵੰਤ ਮੀਰਾਂਕੋਟ <br/>

ਅਜੀਤ ਡੈਸਕ 01-09-2025
ਰਾਜਾਸਾਂਸੀ, 31 ਅਗਸਤ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮੀਰਾਂਕੋਟ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਆਖਿਆ ਕਿ ਸੂਬੇ ਦੇ 7 ਜ਼ਿਲਿ੍ਹਆਂ ਦੀ ਕਰੀਬ ਇਕ ਕਰੋੜ ਵਸੋਂ ਹੜ੍ਹਾਂ ਦੀ ਮਾਰ ਹੇਠ ਆ ਚੁੱਕੀ ਹੈ | ਜਿਨ੍ਹਾਂ ਦੀਆਂ ਮੁਸੀਬਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਉਨ੍ਹਾਂ ਨੂੰ ਆਪਣੇ ਘਰਾਂ ਵਿਚੋਂ ਖੁਦ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ | ਉਨ੍ਹਾਂ ਆਖਿਆ ਕਿ ਅਜਿਹੀ ਸਥਿਤੀ ਲਈ ਦੋਹੇਂ ਸਰਕਾਰ ਬਰਾਬਰ ਦੀਆਂ ਭਾਗੀਦਾਰ ਹਨ | ਉਨ੍ਹਾਂ ਦੁਖੀ ਮਨ ਨਾਲ ਆਖਿਆ ਕਿ ਉਕਤ ਜ਼ਿਲਿ੍ਹਆਂ ਦੇ ਕਿਸਾਨ ਮਾਨਸਿਕ ਅਤੇ ਆਰਥਿਕ ਤੌਰ 'ਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਤੁਰੰਤ ਕਿਸਾਨਾਂ ਵਲੋਂ ਲਏ ਗਏ ਖੇਤੀ ਕਰਜ਼ਿਆਂ 'ਤੇ ਤੁਰੰਤ ਲਕੀਰ ਮਾਰੇ | ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਉਹ ਸੂਬੇ ਲਈ ਤੁਰੰਤ ਇਕ ਵੱਡੇ ਆਰਥਿਕ ਪੈਕੇਜ਼ ਦਾ ਐਲਾਨ ਕਰੇ | ਉਕਤ ਦੋਵੇਂ ਆਗੂਆਂ ਨੇ ਕਿਹਾ ਕਿ ਪਿਛਲੇ ਦਸ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਥਾਂ ਥਾਂ 'ਤੇ ਪੁੱਜ ਕੇ ਹੜ ਪੀੜਤਾਂ ਦੀ ਹਰ ਪੱਖੋਂ ਮਦਦ ਕਰ ਰਹੇ ਹਨ |

ਪਿਛਲੀ ਖ਼ਬਰ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਆਸਥਾ ਵਲੋਂ ਸਾਫ ਵਾਤਾਵਰਨ ਲਈ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।