29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਕੌਮਾਂਤਰੀ ਖੇਡ ਦਿਵਸ ਮਨਾਇਆ <br/>

ਅਜੀਤ ਡੈਸਕ 01-09-2025
ਅੰਮਿ੍ਤਸਰ, 31 ਅਗਸਤ (ਗਗਨਦੀਪ ਸ਼ਰਮਾ)-ਸ਼ਹਿਜਾਦਾ ਨੰਦ ਕਾਲਜ, ਗ੍ਰੀਨ ਐਵੀਨਿਊ ਵਿਖੇ ਐੱਨ. ਐੱਸ. ਐੱਸ. ਵਿਭਾਗ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਕੌਮਾਂਤਰੀ ਖੇਡ ਦਿਵਸ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਯਾਦ ਵਿਚ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ 'ਚ ਵਾਲੀਬਾਲ, ਰੈਸਲਿੰਗ ਅਤੇ ਦੌੜ ਦੇ ਮੁਕਾਬਲੇ ਕਰਵਾਏ ਗਏ | ਕਾਲਜ ਦੇ ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਕਿਹਾ ਕਿ ਖੇਡਾਂ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਯੋਗਤਾਵਾਂ ਨੂੰ ਨਿਖਾਰਣ ਅਤੇ ਅਨੁਸ਼ਾਸਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਵੀ ਸਰੋਤ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ ਕੌਮੀ ਅਤੇ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿਚ ਭਾਗ ਲੈ ਕੇ ਕਾਲਜ ਅਤੇ ਦੇਸ਼ ਦਾ ਨਾਂ ਰੌਸ਼ਨ ਕਰਦੇ ਹੋਏ ਚੰਗੇ ਸਮਾਜ ਦੀ ਸਿਰਜਣਾ ਕਰਨ 'ਚ ਆਪਣਾ ਯੋਗਦਾਨ ਪਾ ਸਕਦੇ ਹਨ | ਇਸ ਮੌਕੇ ਨਵਨੀਤ ਕੌਰ ਦਿਓਲ, ਡਾ. ਬਲਜੀਤ ਰੰਧਾਵਾ, ਪ੍ਰੋ. ਦਵਿੰਦਰ ਕੌਰ ਸਮੇਤ ਐੱਨ. ਐੱਸ. ਐੱਸ ਵਲੰਟੀਅਰਜ਼ ਤੇ ਖਿਡਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਸਰਕਾਰ ਸਾਰ ਲਵੇ-ਕਾ. ਅਜਨਾਲਾ <br/> ਅਗਲੀ ਖ਼ਬਰ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।