29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹ ਪੀੜਤਾਂ ਲਈ ਪੁਲਿਸ ਕਮਿਸ਼ਨਰ ਭੁੱਲਰ ਵਲੋਂ ਤਿੰਨ ਟਰੱਕ ਰਾਹਤ ਸਮੱਗਰੀ ਦੇ ਭੇਜੇ <br/>

ਅਜੀਤ ਡੈਸਕ 01-09-2025
ਅੰਮਿ੍ਤਸਰ, 31 ਅਗਸਤ (ਰੇਸ਼ਮ ਸਿੰਘ)-ਜਿਥੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜ ਰਹੀਆਂ ਹਨ ਉਥੇ ਪਹਿਲਕਦਮੀ ਕਰਦਿਆਂ ਪੁਲਿਸ ਕਮਿਸ਼ਨਰੇਟ ਵਲੋਂ ਵੀ ਤਿੰਨ ਟਰੱਕ ਰਾਹਤ ਸਮਗਰੀ ਅੱਜ ਭੇਜੀ ਗਈ ਹੈ ਅਤੇ ਪੁਲਿਸ ਵਲੋਂ ਹਮੇਸ਼ਾਂ ਹੀ ਹੜ ਪੀੜਤਾਂ ਦੀ ਮਦਦ ਲਈ ਯਤਨਸ਼ੀਲ ਰਹੇਗੀ | ਇਹ ਪ੍ਰਗਟਾਵਾ ਅੱਜ ਇਥੇ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ ਤੇ ਰਮਦਾਸ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਦੀ ਮਦਦ ਲਈ ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਪਾਣੀ ਅਤੇ ਦਵਾਈਆਂ ਦੇ ਤਿੰਨ ਟਰੱਕ ਭੇਜਣ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿਨ ਰਾਤ ਹੜ ਪੀੜਤਾਂ ਦੀ ਮਦਦ ਲਈ ਸ਼ਲਾਘਾਯੋਗ ਮਦਦ ਕੀਤੀ ਜਾ ਰਹੀ ਹੈ | ਅੱਜ ਇਹ ਰਾਹਤ ਸਮੱਗਰੀ ਦੇ ਟਰੱਕ ਭੇਜਣ ਮੌਕੇ ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਅਮਨਦੀਪ ਕੌਰ ਏਡੀਸੀਪੀ, ਰਿਸ਼ਭ ਭੋਲਾ ਏਸੀਪੀ ਆਦਿ ਹਾਜ਼ਰ ਸਨ | ਜਿਨ੍ਹਾਂ ਦਸਿਆ ਕਿ ਇਨ੍ਹਾਂ ਟਰੱਕਾਂ ਵਿਚ 700 ਪੈਕੇਟ ਪੈਕਿੰਗ ਸਨ, ਜਿਨ੍ਹਾਂ ਵਿਚ ਬਿਸਕੁਟ, ਜੂਸ, ਰਸ, ਨਮਕ, ਬਰੈੱਡ, ਬੰੰਦ, ਜੈਮ, ਅਚਾਰ, ਮੁਰੱਬਾ, ਮਾਚਿਸ ਦੀਆਂ ਤੀਲੀਆਂ, ਮੋਮਬੱਤੀਆਂ, ਮੱਛਰਦਾਨੀਆਂ ਅਤੇ ਕਾਗਜ਼ ਸ਼ਾਮਲ ਸਨ | ਇਸ ਤੋਂ ਇਲਾਵਾ 1 ਲੱਖ 20 ਹਜ਼ਾਰ (ਇੱਕ ਲੀਟਰ ਪੀਣ ਵਾਲੀ ਬੋਤਲ) ਤੇ ਦਵਾਈਆਂ ਵੀ ਭੇਜੀਆਂ ਗਈਆਂ | ਇਹ ਸਾਮਾਨ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਦੀ ਪੁਲਿਸ ਫੋਰਸ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਇਕੱਠਾ ਕੀਤਾ ਗਿਆ ਅਤੇ ਹੜ੍ਹ ਵਿਚ ਫਸੇ ਲੋਕਾਂ ਦੀ ਮਦਦ ਲਈ ਦਾਨ ਕੀਤਾ ਗਿਆ | ਲੋੜਵੰਦ ਵਿਅਕਤੀਆਂ ਦੀ ਮਦਦ ਕਰਨ ਦਾ ਇਹ ਯਤਨ ਨਿਰੰਤਰ ਜਾਰੀ ਰਹੇਗਾ |

ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਭੁੱਲਰ ਦਾ ਕੀਤਾ ਸਨਮਾਨ- ਪਨੇਸਰ <br/> ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ ਕੌਮੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।