28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਕਿਸਾਨ ਜਥੇਬੰਦੀ ਦੇ ਗੁਲਜ਼ਾਰ ਸਿੰਘ ਚਾਟੀਵਿੰਡ ਇਕਾਈ ਪ੍ਰਧਾਨ ਨਿਯੁਕਤ <br/>

ਗੁਲਜ਼ਾਰ ਸਿੰਘ ਚਾਟੀਵਿੰਡ ਨੂੰ ਜਥੇਬੰਦੀ ਦਾ ਇਕਾਈ ਪ੍ਰਧਾਨ ਬਣਨ 'ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕਰਦੇ ਹੋਏ ਬਾਬਾ ਇੰਦਰਜੀਤ ਸਿੰਘ, ਪ੍ਰਧਾਨ ਅਨੋਖ ਸਿੰਘ, ਸਰਪੰਚ ਸੁਖਰਾਜ ਸਿੰਘ, ਪ੍ਰਗਟ ਸਿੰਘ, ਅਤਿੰਦਰਪਾਲ ਸਿੰਘ ਤੇ ਹੋਰ | ਤਸਵੀਰ : ਜੱਸਾ ਅਨਜਾਣ <br/> 01-09-2025
ਚੱਬਾ, 31 ਅਗਸਤ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਏਕਤਾ ਮਝੈਲ ਜਥੇਬੰਦੀ ਪੰਜਾਬ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਮਤਾਬ ਸਿੰਘ ਪਿੰਡ ਚਾਟੀਵਿੰਡ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਅਨੋਖ ਸਿੰਘ ਚਾਟੀਵਿੰਡ ਦੀ ਅਗਵਾਈ ਹੇਠ ਜਥੇਬੰਦੀ ਦੇ ਕਿਸਾਨਾਂ ਦੀ ਅਹਿਮ ਇਕੱਤਰਤਾ ਹੋਈ ਜਿਸ ਵਿਚ ਪਿੰਡ ਦੇ ਮੌਜੂਦਾ ਸਰਪੰਚ ਸੁਖਰਾਜ ਸਿੰਘ ਨੇ ਪੰਚਾਂ ਸਮੇਤ ਵਿਸ਼ੇਸ਼ ਹਾਜ਼ਰੀ ਭਰੀ | ਇਸ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਕਿਸਾਨ ਆਗੂ ਗੁਲਜ਼ਾਰ ਸਿੰਘ ਚਾਟੀਵਿੰਡ ਨੂੰ ਇਕਾਈ ਦਾ ਪ੍ਰਧਾਨ ਚੁਣਿਆ ਗਿਆ ਅਤੇ ਬਾਬਾ ਇੰਦਰਜੀਤ ਸਿੰਘ, ਪ੍ਰਧਾਨ ਅਨੌਖ ਸਿੰਘ ਚਾਟੀਵਿੰਡ, ਸਰਪੰਚ ਸੁਖਰਾਜ ਸਿੰਘ ਵਲੋਂ ਇਕਾਈ ਦੇ ਚੁਣੇ ਗਏ ਪ੍ਰਧਾਨ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਲਜ਼ਾਰ ਸਿੰਘ ਚਾਟੀਵਿੰਡ ਨੇ ਜਥੇਬੰਦੀ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਜਥੇਬੰਦੀ ਵਲੋਂ ਸੌਂਪੀਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਜਥੇਬੰਦੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਸੂਬਾ ਜਨਰਲ ਸਕੱਤਰ ਗੁਰਸਾਹਿਬ ਸਿੰਘ ਚਾਟੀਵਿੰਡ ਨੇ ਵੀ ਵਿਸ਼ੇਸ਼ ਹਾਜ਼ਰੀ ਭਰੀ | ਇਸ ਮੌਕੇ ਉਨ੍ਹਾਂ ਨਾਲ ਪ੍ਰਗਟ ਸਿੰਘ, ਅਜੈਪਾਲ ਸਿੰਘ ਢਿਲੋਂ ਪਹਿਲਵਾਨ, ਪਰਮਜੀਤ ਸਿੰਘ ਪੰਮਾ, ਸਰਵਣ ਸਿੰਘ, ਹਰਕੰਵਲ ਸਿੰਘ ਪੰਚ, ਮੇਜਰ ਸਿੰਘ ਪੰਚ, ਤਰਸੇਮ ਸਿੰਘ ਪੰਚ, ਗੁਰਮੁੱਖ ਸਿੰਘ ਪੰਚ, ਸਵਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ, ਗੁਰਭੇਜ ਸਿੰਘ, ਪਾਲ ਸਿੰਘ, ਸੋਨੂੰ ਸਿੰਘ, ਰਾਜੂ ਸਿੰਘ, ਲਖਵਿੰਦਰ ਸਿੰਘ ਲੱਖਾ, ਸਤਿੰਦਰਪਾਲ ਸਿੰਘ, ਗੁਰਪ੍ਰਤਾਪ ਸਿੰਘ, ਸਤਵੰਤ ਸਿੰਘ, ਅਨੋਖ ਸਿੰਘ ਘੁੱਕ, ਅਜੀਤ ਸਿੰਘ, ਬੀਰਾ ਸਿੰਘ, ਅਰਮਾਨ ਸਿੰਘ, ਸੁਰਜੀਤ ਸਿੰਘ, ਸੁਰਜਨ ਸਿੰਘ, ਦਰਸ਼ਨ ਸਿੰਘ, ਧਰਮ ਸਿੰਘ, ਸਤਨਾਮ ਸਿੰਘ, ਗੁਰਪਾਲ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ ਪੰਚ, ਸੁਰਜੀਤ ਸਿੰਘ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਿਸ਼ਾਵਰ ਦੇ ਇਤਿਹਾਸਕ ਗੁਰਦੁਆਰਾ ਭਾਈ ਬੀਬਾ ਸਿੰਘ ਦੀਆਂ ਡਿੱਗ ਰਹੀਆਂ ਛੱਤਾਂ ਅਤੇ ਕੰਧਾਂ ਅਗਲੀ ਖ਼ਬਰ ਜਥੇਬੰਦੀ ਵਲੋਂ ਸੌਂਪੀਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਵਾਂਗਾ-ਚਾਟੀਵਿੰਡ <br/> ਕਿਸਾਨ ਜਥੇਬੰਦੀ ਦੇ ਗੁਲਜ਼ਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।