28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੰਤ ਸਮਾਜ ਨਸ਼ਿਆਂ ਦੇ ਖਾਤਮੇ ਤੇ ਨੌਜਵਾਨ ਪੀੜ੍ਹੀ ਨੂੰ ਚੰਗੀ ਦਿਸ਼ਾ ਦੇਣ ਲਈ ਅੱਗੇ ਆਉਣ : ਬਾਲਕ੍ਰਿਸ਼ਨ ਸ਼ਰਮਾ

ਅਜੀਤ ਡੈਸਕ 01-09-2025
ਅੰਮਿ੍ਤਸਰ, 31 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਗੋਕੁਲਧਾਮ ਇਸਕਾਨ ਮੰਦਰ ਬੀਰਬਲਪੁਰਾ ਵਿਖੇ ਆਨੰਦ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕਿ੍ਸ਼ਨ ਸ਼ਰਮਾ ਨੇ ਭਗਵਾਨ ਕਿ੍ਸ਼ਨ ਅਤੇ ਰਾਧਾ ਰਾਣੀ ਦੇ ਦਰਸ਼ਨ ਕੀਤੇ ਅਤੇ ਸੱੁਖ ਸ਼ਾਂਤੀ ਦੀ ਕਾਮਨਾ ਕੀਤੀ | ਸ਼ਰਮਾ ਨੇ ਕਿਹਾ ਕਿ ਅੱਜ ਨਸ਼ਿਆਂ ਰੂਪੀ ਦਾਨਵ ਨੌਜਵਾਨਾਂ ਨੂੰ ਬਰਬਾਦ ਕਰ ਰਿਹਾ ਹੈ | ਸਰਕਾਰ ਅਤੇ ਪ੍ਰਸ਼ਾਸਨ ਵਲੋਂ ਵੀ ਨਸ਼ਿਆਂ ਦੇ ਖਾਤਮੇ ਲਈ ਕਦਮ ਚੱੁਕੇ ਜਾ ਰਹੇ ਹਨ, ਲੇਕਿਨ ਇਸਦੇ ਬਾਵਜੂਦ ਨਸ਼ੇ ਖ਼ਤਮ ਹੋਣ ਦਾ ਨਾਂਅ ਨਹੀ ਲੈ ਰਹੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਤ ਸਮਾਜ ਨੂੰ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨ ਪੀੜ੍ਹੀ ਨੂੰ ਚੰਗੀ ਦਿਸ਼ਾ ਤੇ ਦਸ਼ਾ ਦੇਣ 'ਚ ਅੱਗੇ ਆਉਣਾ ਚਾਹੀਦਾ ਹੈ | ਇਸਦੇ ਨਾਲ ਹੀ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਵੱਧ ਤੋਂ ਵੱਧ ਧਾਰਮਿਕ ਸਮਾਗਮਾਂ 'ਚ ਹਿੱਸਾ ਲੈਂਦੇ ਹੋਏ ਦੇਸ਼ ਤੇ ਸਮਾਜ ਦੀ ਤਰੱਕੀ 'ਚ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅੰਮਿ੍ਤਸਰ ਇਸਕਾਨ ਦੇ ਮੁਖੀ ਸਵਾਮੀ ਇੰਦਰਾਨੁਜ, ਸ਼ਿਆਮਾਨੰਦ ਪ੍ਰਭੂ ਵਲੋਂ ਬਾਲਕਿ੍ਸ਼ਨ ਸ਼ਰਮਾ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਸ਼ਹੀਦ ਭਾਈ ਸੁਲੱਖਣ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਏ ਗਏ ਬਰਸੀ ਸਮਾਗਮ... ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।