ਅੰਮਿ੍ਤਸਰ, 31 ਅਗਸਤ (ਜਸਵੰਤ ਸਿੰਘ ਜੱਸ)-ਅਖੰਡ ਕੀਰਤਨੀ ਜਥੇ ਵਲੋਂ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਲੱਖਣ ਸਿੰਘ ਬੱਬਰ ਦਾ ਬਰਸੀ ਸਮਾਗਮ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਸਤਿਕਾਰ ਤੇ ਸ਼ਰਧਾ ਨਾਲ ਮਨਇਆ ਗਿਆ | ਅੰਖਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਦੇ ਵੈਰਾਗਮਈ ਕੀਰਤਨ ਗਾਇਣ ਕੀਤਾ ਗਿਆ | ਇਸ ਮੌਕੇ ਭਾਈ ਅਨੋਖ ਸਿੰਘ ਬੱਬਰ ਦੇ ਪਰਿਵਾਰ ਤੋਂ ਹੀਰਾ ਸਿੰਘ ਤੇ ਬੀਬੀ ਸਤਿੰਦਰ ਕੌਰ ਅਤੇ ਭਾਈ ਸੁਲਖੱਣ ਸਿੰਘ ਦੇ ਪਰਿਵਾਰ ਤੋਂ ਭਰਾਤਾ ਮੱਖਣ ਸਿੰਘ ਤੇ ਬੀਬੀ ਮਨਿੰਦਰ ਕੌਰ, ਸ਼ਹੀਦ ਜਨਰਲ ਸ਼ਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ ਅਤੇ ਸ਼ਹੀਦ ਹਰਪਾਲ ਸਿੰਘ ਬੱਬਰ ਦੇ ਭਰਾਤਾ ਮਹਾਂਬੀਰ ਸਿੰਘ ਸੁਲਤਾਨਵਿੰਡ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਕੌਮ ਨੂੰ ਹਮੇਸ਼ਾ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਜਥੇ: ਹਵਾਰਾ ਕਮੇਟੀ ਤੋਂ ਪ੍ਰੋਫੈਸਰ ਬਲਜਿੰਦਰ ਸਿੰਘ, ਡਾ. ਸੁਖਦੇਵ ਸਿੰਘ ਬਾਬਾ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਪਰਮਜੀਤ ਸਿੰਘ ਟਾਂਡਾ, ਸਰਬਜੀਤ ਸਿੰਘ ਘੁਮਾਣ, ਗੁਰਮੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਜਰਨੈਲ ਸਿੰਘ ਸਖੀਰਾ ਸਮੇਤ ਹੋਰ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ |