ਅੰਮਿ੍ਤਸਰ, 31 ਅਗਸਤ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਕਰਵਾਏ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦਾ ਸ਼ੁਕਰਾਨਾ ਸਮਾਗਮ ਗੁ: ਸਿੰਘ ਸਭਾ ਰਾਣੀ ਕਾ ਬਾਗ, ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਹਿਜ ਪਾਠ ਦੇ ਭੋਗ ਪਾਏ ਗੲ | ਜਿਸ ਤੋਂ ਬਾਅਦ ਸੁਸਾਇਟੀ ਦੇ ਮੈਂਬਰ ਭਾਈ ਜਵਾਹਰਲਾਲ ਸਿੰਘ, ਬੀਬਾ ਪ੍ਰਭਨੂਰ ਕੌਰ, ਬੀਬੀ ਪੁਖਰਾਜ ਕੌਰ, ਬੀਬੀ ਸਾਰੀਤਾ ਕੌਰ, ਭਾਈ ਹਰਮਨਪ੍ਰੀਤ ਸਿੰਘ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਗਿਆਨੀ ਅੰਮਿ੍ਤਪਾਲ ਸਿੰਘ ਜੰਡਿਆਲਾ ਵਾਲਿਆਂ ਨੇ ਗੁਰਮਤਿ ਵਿਚਾਰਾਂ ਸਾਂਝ ਪਾਉਂਦੇ ਹੋਏ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਦੌਰਾਨ ਸਟੇਜ ਸੇਵਾ ਅਮਿ੍ਤਪਾਲ ਸਿੰਘ ਤੇ ਭਾਈ ਜਸਬੀਰ ਸਿੰਘ ਵਲੋਂ ਗੁਰਮਤਿ ਢੰਗ ਨਾਲ ਨਿਭਾਈ ਗਈ | ਇਸ ਮੌਕੇ 'ਤੇ ਸੁਸਾਇਟੀ ਵਲੋਂ ਕੀਰਤਨੀ ਜਥਿਆਂ ਤੇ ਕਥਾਵਾਚਕ ਨੂੰ ਸੋਸਾਇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਮੱਕੜ, ਰੇਸ਼ਮ ਸਿੰਘ, ਜੇ. ਐੱਸ. ਨਾਗਪਾਲ, ਚਰਨਜੀਤ ਸਿੰਘ, ਗੁਰਸੇਵਕ ਸਿੰਘ ਤੇ ਗ੍ਰੰਥੀ ਭਾਈ ਸਤਵੰਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸੁਸਾਇਟੀ ਵਲੋਂ ਸੁਸਾਇਟੀ ਦੇ ਮੈਂਬਰਾਂ, ਸਹਿਯੋਗੀਆਂ ਤੇ ਹੋਰ ਪਤਵੰਤੇ ਸੱਜਣਾਂ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਤਿੰਦਰ ਸਿੰਘ ਚਾਵਲਾ, ਭੁਪਿੰਦਰ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਸ਼ਰਨਜੀਤ ਸਿੰਘ, ਜਸਬੀਰ ਸਿੰਘ ਅਰੋੜਾ, ਅਵਤਾਰ ਸਿੰਘ ਖਾਲਸਾ, ਕਵਲਜੀਤ ਸਿੰਘ, ਹੀਰਾ ਸਿੰਘ, ਭਾਈ ਦਲਜੀਤ ਸਿੰਘ, ਜਵਾਹਰਲਾਲ ਸਿੰਘ, ਭਾਈ ਜਗਦੀਸ਼ ਸਿੰਘ ਬਾਰਦਾਨੇ ਵਾਲੇ, ਅਮਰਜੀਤ ਸਿੰਘ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |