04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹੋ ਕੇ ਪੰਜਾਬ ਨੂੰ ਲੋੜੀਂਦੀ ਮਦਦ ਦਾ ਪ੍ਰਬੰਧ ਕਰਨ : ਪੋ੍ਰ. ਚਾਵਲਾ <br/>

ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਮੰਤਰੀ ਅਤੇ ਸ੍ਰੀ ਦੁਰਿਗਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ | ਕਈ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਦੱਸ ਜ਼ਿਲਿ੍ਹਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ | ਅਜਿਹੇ ਸਮੇਂ 'ਚ ਜੇਕਰ ਕੋਈ ਸਿਆਸੀ ਲਾਭ ਲਈ ਸਰਕਾਰ ਵਿਰੁੱਧ ਪ੍ਰਦਰਸ਼ਨ ਜਾਂ ਸਿਆਸੀ ਰੋਟੀਆਂ ਸੇਕਣ ਦਾ ਕੰਮ ਕਰਨਾ ਚਾਹੁੰਦਾ ਹੈ ਤਾਂ ਉਹ ਹੜ੍ਹ ਖ਼ਤਮ ਹੋਣ ਤੋਂ ਬਾਅਦ ਵੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਸੀ ਵਿਰੋਧ ਛੱਡ ਕੇ ਇਕਜੁੱਟ ਹੋ ਕੇ ਪੰਜਾਬ ਨੂੰ ਲੋੜੀਂਦੀ ਮਦਦ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਹੜ੍ਹ ਪੀੜ੍ਹਤਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਈ ਜਾ ਸਕੇ | ਇਸ ਵੇਲੇ ਸਾਡੇ ਲੋਕਾਂ ਦੀ ਜਾਨ, ਮਾਲ ਅਤੇ ਖੇਤੀਬਾੜੀ ਦੀ ਰੱਖਿਆ ਕਰਨਾ ਸਭ ਤੋਂ ਜ਼ਰੂਰੀ ਹੈ |

ਪਿਛਲੀ ਖ਼ਬਰ ਕੇਂਦਰ ਸਰਕਾਰ ਦੀ ਪੰਜਾਬ ਵੱਲ ਪਿੱਠ ਅਤਿ ਨਿੰਦਣਯੋਗ: ਪ੍ਰੋ. ਵੇਰਕਾ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਕਹਾਰਪੁਰ ਵਿਖੇ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।