05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅਮਨਦੀਪ ਹਸਪਤਾਲ ਸਮੂਹ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁਫ਼ਤ ਸਿਹਤ ਸੇਵਾਵਾਂ ਜਾਰੀ <br/>

ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)-ਅਮਨਦੀਪ ਹਸਪਤਾਲ ਸਮੂਹ ਵਲੋਂ ਉਜਾਲਾ ਸਿਗਨਸ ਦੀ ਸਾਂਝੇਦਾਰੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪੀੜਤਾਂ ਲਈ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਹਸਪਤਾਲ ਸਮੂਹ ਦੇ ਚੀਫ ਆਰਥੋਪੀਡਿਕ ਸਰਜਨ ਡਾ. ਅਵਤਾਰ ਸਿੰਘ ਅਤੇ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਨੇ ਵੱਡੇ ਪੱਧਰ 'ਤੇ ਤਬਾਹੀ ਮਚਾਈ ਹੈ, ਜਿਸ ਵਿਚ ਪਿੰਡ ਡੁੱਬ ਗਏ ਹਨ, ਫਸਲਾਂ ਤਬਾਹ ਹੋ ਗਈਆਂ ਹਨ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਹੋਇਆ ਹੈ | ਇਸ ਮਨੁੱਖੀ ਸੰਕਟ ਦੌਰਾਨ ਅਮਨਦੀਪ ਹਸਪਤਾਲ ਅਤੇ ਉਜਾਲਾ ਸਿਗਨਸ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਤੇ ਵੱਖ ਵੱਖ ਥਾਵਾਂ 'ਤੇ ਹਸਪਤਾਲ ਦੀਆਂ ਟੀਮਾਂ ਵਲੋਂ ਕੈਂਪ ਲਗਾ ਕੇ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਦਵਾਈਆਂ ਵੰਡੀਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਐਂਬੂਲੈਂਸ ਦੇ ਨਾਲ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਮੈਡੀਕਲ ਟੀਮਾਂ ਨੂੰ ਲਾਮਬੰਦ ਕੀਤਾ ਹੈ ਤੇ ਡਾਕਟਰਾਂ, ਨਰਸਾਂ ਅਤੇ ਸਹਾਇਕ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਅਮਨਦੀਪ ਹਸਪਤਾਲ ਸਮੂਹ ਆਪਣੇ ਲੋਕਾਂ ਦੇ ਨਾਲ ਹੈ |

ਪਿਛਲੀ ਖ਼ਬਰ ਵੱਖ-ਵੱਖ ਸੰਸਥਾਵਾਂ ਨੇ ਹੜ੍ਹ ਪੀੜਤਾਂ ਵਾਸਤੇ ਭੇਜੀਆਂ ਰਸਦਾਂ <br/> ਅਗਲੀ ਖ਼ਬਰ ਕੇਂਦਰ ਸਰਕਾਰ ਦੀ ਪੰਜਾਬ ਵੱਲ ਪਿੱਠ ਅਤਿ ਨਿੰਦਣਯੋਗ: ਪ੍ਰੋ. ਵੇਰਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।