05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ <br/>

ਅਜੀਤ ਡੈਸਕ 02-09-2025
ਵੇਰਕਾ, 1 ਸਤੰਬਰ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀਚੰਦ ਜੀ 531ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਮਜੀਠਾ ਵੇਰਕਾ ਬਾਈਪਾਸ ਦਰਮਿਆਨ ਸ਼ੁਸ਼ੋਭਿਤ ਤਪ ਅਸਥਾਨ ਗੁਰਦੁਆਰਾ ਬਾਬਾ ਸ੍ਰੀਚੰਦ ਜੀ ਵਿਖੇ ਇਥੋਂ ਦੇ ਮੁੱਖ ਸੇਵਾਦਾਰ ਭਾਈ ਅਮਰਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿਛਲੇ ਇਕ ਮਹੀਨੇ ਤੋਂ ਆਰੰਭ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਸਜੇ ਧਾਰਮਿਕ ਦੀਵਾਨਾਂ ਦੌਰਾਨ ਗੁਰੂ ਚਰਨਾਂ ਵਿਚ ਹਾਜ਼ਰੀ ਭਰਨ ਪੁੱਜੀਆਂ ਸੰਗਤਾਂ ਨੂੰ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਸਮੇਤ ਹੋਰਨਾਂ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਪੂਰਬੀ ਦੇ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਨਗਰ ਨਿਗਮ ਦੀ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ ਅਤੇ ਸਮੂਹ ਸੰਗਤ ਨੂੰ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਮੁੱਖ ਮਹਿਮਾਨਾਂ ਤੇ ਰਾਗੀ ਜਥਿਆਂ ਨੂੰ ਭਾਈ ਅਮਰਬੀਰ ਸਿੰਘ ਸੰਧੂ ਨੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ 'ਤੇ ਪਹਿਰਾ ਦਿੰਦਿਆਂ ਹੋਇਆਂ ਇੱਥੇ ਹਰ ਸਾਲ ਬਾਬਾ ਸ੍ਰੀਚੰਦ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ ਉਥੇ ਆਪਣੀ ਨਿੱਜੀ ਕਮਾਈ ਰਾਹੀਂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਆਨੰਦ ਕਾਰਜ, ਸਰਕਾਰੀ ਹਸਪਤਾਲਾਂ ਵਿਚ ਗੁਰੂ ਕਾ ਲੰਗਰ, ਵਿਧਵਾ ਔਰਤ ਨੂੰ ਰਾਸ਼ਨ, ਲੋੜਵੰਦ ਬੱਚਿਆਂ ਦੀ ਪੜ੍ਹਾਈ ਦਾ ਖ਼ਰਚ ਕੀਤਾ ਜਾਂਦਾ ਹੈ ਅਤੇ ਹੁਣ ਤੱਕ 6183 ਜੋੜਿਆਂ ਦੇ ਆਨੰਦ ਕਾਰਜ ਕਰਵਾਏ ਜਾ ਚੁੱਕੇ ਹਨ |
ਇਸ ਮੌਕੇ ਇੰਜੀਨੀਅਰ ਮਨਿੰਦਰ ਸਿੰਘ, ਰਿਤੇਸ਼ ਕੁਮਾਰ ਸ਼ਰਮਾ, ਪਰਮਜੀਤ ਸਿੰਘ ਸੁੱਖ, ਸਰਪੰਚ ਰਣਜੀਤ ਸਿੰਘ ਰੱਖ ਨਾਗ, ਜੇ.ਪੀ. ਤਿਵਾੜੀ, ਕੌਂਸਲਰ ਦਵਿੰਦਰ ਸਿੰਘ ਪਹਿਲਵਾਨ, ਗੁਰਮੀਤ ਸਿੰਘ ਡੇਅਰੀ ਵਾਲੇ, ਜਸਬੀਰ ਸਿੰਘ ਗਿੱਲ, ਸੁਖਦੇਵ ਸਿੰਘ, ਰਣਜੀਤ ਸਿੰਘ ਸੰਧੂ, ਨਿਰਮਲ ਸਿੰਘ, ਬਾਬਾ ਗੁਰਮੀਤ ਸਿੰਘ, ਮੈਨੇਜਰ ਸੁਖਵੰਤ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਸਹਾਇਕ ਮੈਨੇਜਰ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਲਵਪ੍ਰੀਤ ਸਿੰਘ, ਸੁਖਦੇਵ ਸਿੰਘ ਬਾਸਰਕੇ, ਲਖਬੀਰ ਸਿੰਘ, ਗੁਰਪ੍ਰੀਤ ਸਿੰਘ, ਫੌਜੀ ਦੇਸਾ ਸਿੰਘ, ਸਹਿਜ ਸੋਹਲ, ਨਵਦੀਪ ਸਿੰਘ, ਗੁਰਜੀਤ ਸਿੰਘ, ਹਰਮੀਤ ਸਿੰਘ, ਗੁਰਜੰਟ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ | ਗੁਰੂ ਘਰ ਵੱਲੋ ਆਈਆ ਸੰਗਤਾਂ ਦੇ ਛਕਣ ਲਈ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ |

ਪਿਛਲੀ ਖ਼ਬਰ ਲਾਹੌਰ 'ਚ ਰਾਵੀ ਦੇ ਨੇੜੇ ਹੜ੍ਹ ਦੇ ਪਾਣੀ 'ਚ ਫਸੇ 6 ਸ਼ੇਰਾਂ ਨੂੰ ਬਚਾਇਆ <br/> ਅਗਲੀ ਖ਼ਬਰ ਸਿਵਲ ਸਰਜਨ ਡਾ. ਗੁਰਮੀਤ ਕੌਰ ਤੋਂ ਵਾਪਸ ਲਿਆ ਚਾਰਜ ਕੀਤਾ ਡਾ. ਧਵਨ ਦੇ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।