06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅੰਮਿ੍ਤਸਰ-1 ਡਿਪੂ ਦੇ ਤਿੰਨ ਡਰਾਈਵਰਾਂ ਵਲੋਂ ਬੱਸ 'ਚ ਨਸ਼ਾ ਕਰਨ ਦੀ ਵੀਡੀਓ ਵਾਇਰਲ

ਅਜੀਤ ਡੈਸਕ 02-09-2025
ਅੰਮਿ੍ਤਸਰ, 1 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਅੰਮਿ੍ਤਸਰ-1 ਡਿਪੂ ਦੇ ਤਿੰਨ ਡਰਾਈਵਰਾਂ ਵਲੋਂ ਸਰਕਾਰੀ ਬੱਸ 'ਚ ਦਿਨ ਦਿਹਾੜੇ ਨਸ਼ਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਕਤ ਵਾਕਿਆ ਕਿਤੇ ਬਾਹਰ ਦਾ ਨਹੀਂ, ਬਲਕਿ ਰੋਡਵੇਜ਼ ਡਿਪੂ ਦੇ ਅੰਦਰ ਦਾ ਹੀ ਹੈ | ਇਸ ਵਾਇਰਲ ਹੋਈ ਵੀਡੀਓ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬੱਸ ਖੜ੍ਹੀ ਹੈ, ਜਿਸ ਵਿਚ ਉਕਤ ਤਿੰਨਾਂ ਤੋਂ ਇਲਾਵਾ ਹੋਰ ਕੋਈ ਨਹੀਂ ਬੈਠਾ ਅਤੇ ਉਹ ਆਪਸ 'ਚ ਗੱਲਾਂ ਕਰਦੇ ਹੋਏ ਨਸ਼ੇ ਦਾ ਸੇਵਨ ਕਰ ਰਹੇ ਹਨ | ਜੀ. ਐੱਮ-1 ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਮਾਮਲੇ ਬਾਰੇ ਗੰਭੀਰ ਨੋਟਿਸ ਲੈਂਦਿਆਂ ਉਕਤ ਤਿੰਨਾਂ ਨੂੰ ਰੂਟ ਆਫ਼ ਕਰ ਦਿੱਤਾ ਗਿਆ ਹੈ ਅਤੇ ਸਿਵਲ ਸਰਜਨ ਨੂੰ ਉਨ੍ਹਾਂ ਦਾ ਡੋਪ ਟੈਸਟ ਕਰਨ ਲਈ ਕਿਹਾ ਗਿਆ ਹੈ | ਜੇਕਰ ਡੋਪ ਟੈਸਟ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਫੇਰ ਉਨ੍ਹਾਂ ਦੇ ਵਿਰੁੱਧ ਅਗਲੀ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ <br/> ਅਗਲੀ ਖ਼ਬਰ ਡੇਰਾ ਬਾਬਾ ਚਰਨਸ਼ਾਹ 'ਚ ਭਗਵਾਨ ਸ੍ਰੀਚੰਦ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।