15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸ਼ਹੀਦ ਬਾਬਾ ਬੁਲਾਕਾ ਸਿੰਘ ਦੀ ਯਾਦ 'ਚ ਇਤਿਹਾਸਿਕ ਪਿੰਡ ਸਾਂਘਣਾ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ

ਸਾਲਾਨਾ ਜੋੜ ਮੇਲੇ ਮੌਕੇ ਸੰਗਤਾਂ ਨੂੰ ਗੁਰ ਜਸ ਸੁਣਾ ਕੇ ਨਿਹਾਲ ਕਰਦਾ ਹੋਇਆ ਕਵੀਸ਼ਰੀ ਜਥਾ ਅਤੇ ਸੰਗਤਾਂ ਵਿਚ ਬੈਠੇ ਜਥੇ: ਬਲਕਾਰ ਸਿੰਘ, ਜਥੇ ਕੁਲਵਿੰਦਰ ਸਿੰਘ ਬੱਬੀ, ਅੰਮਿ੍ਤਪਾਲ ਸਿੰਘ, ਡਾ: ਗੁਰਦੇਵ ਸਿੰਘ, ਬਾਬਾ ਸੁਬੇਗ ਸਿੰਘ ਤੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ | ਅਜੀਤ : ਤਸਵੀਰਾਂ <br/> 23-09-2025
ਛੇਹਰਟਾ, 22 ਸਤੰਬਰ (ਪੱਤਰ ਪ੍ਰੇਰਕ)-ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਦੀ ਯਾਦ ਵਿਚ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਸਾਂਘਣਾ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਲਗਾਤਾਰ 2 ਦਿਨ ਖੁੱਲੇ ਪੰਡਾਲਾਂ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਨਾਮਵਰ ਪ੍ਰਸਿੱਧ ਰਾਗੀ, ਢਾਡੀ, ਕਵੀਸ਼ੀਰੀ ਜਥਿਆਂ ਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ਤੇ ਗੁਰਦੁਆਰਾ ਪ੍ਰਬੰਕ ਕਮੇਟੀ ਵਲੋਂ ਆਏ ਹੋਏ ਜਥਿਆਂ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅੰਮਿ੍ਤ ਛੱਕ ਕੇ ਸਿੰਘ ਸੱਜਣ ਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਸੁਬੇਗ ਸਿੰਘ, ਅਮਿ੍ਤਪਾਲ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਸਰਪੰਚ ਕੁਲਵਿੰਦਰ ਸਿੰਘ ਬੱਬੀ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ ਸਰਪੰਚ, ਡਾ: ਗੁਰਦੇਵ ਸਿੰਘ, ਸਵਿਦਰ ਸਿੰਘ, ਗੁਰਵੇਲ ਸਿੰਘ, ਗੁਰਜੀਤ ਸਿੰਘ, ਕਸ਼ਮੀਰ ਸਿੰਘ, ਜਸਬੀਰ ਸਿੰਘ, ਵਰਿਆਮ ਸਿੰਘ, ਲਾਭ ਸਿੰਘ, ਦਵਿੰਦਰ ਸਿੰਘ, ਲੱਖਾ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਸਰਦੂਲ ਸਿੰਘ, ਸਤਨਾਮ ਸਿੰਘ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ, ਪ੍ਰਤਾਪ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ਤੇ ਸਟੇਜ ਸੈਕਟਰੀ ਦੀ ਜ਼ਿੰਮੇਵਾਰੀ ਭਾਈ ਬਲਵਿੰਦਰ ਸਿੰਘ ਵਲੋਂ ਨਿਭਾਈ ਗਈ |
ਪਿਛਲੀ ਖ਼ਬਰ ਕੈਨੇਡਾ ਤੋਂ ਡਿਪੋਰਟ ਹੋਇਆ ਨੌਜਵਾਨ ਸਾਥੀ ਸਣੇ ਖਿਡੌਣਾ ਪਿਸਤੌਲ ਨਾਲ ਲੁੱਟਣ ਦੇ ਮਾਮਲੇ 'ਚ ਕਾਬੂ ਅਗਲੀ ਖ਼ਬਰ 'ਭਵਿੱਖ ਦਾ ਨਕਸ਼ਾ ਬਣਾਉਣਾ : ਰਾਸ਼ਟਰੀ ਆਰਥਿਕ ਵਿਕਾਸ ਲਈ ਇਕ ਵੈਕਟਰ ਵਜੋਂ ਉੱਦਮਤਾ' ਵਿਸ਼ੇ 'ਤੇ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।