15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਤਖਤ ਸ੍ਰੀ ਪਟਨਾ ਸਾਹਿਬ ਵਲੋਂ ਸ਼ੁਰੂ ਹੋਈ 'ਸ਼ਹੀਦੀ ਜਾਗ੍ਰਿਤੀ ਯਾਤਰਾ' ਦੇ ਕੋਲਕਾਤਾ ਪਹੁੰਚਣ 'ਤੇ ਪੱਛਮੀਂ ਬੰਗਾਲ ਦੀਆਂ ਸੰਗਤਾਂ ਵਲੋਂ ਨਿੱਘਾ ਸਵਾਗਤ

ਅਜੀਤ ਡੈਸਕ 23-09-2025

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ 17 ਸਤੰਬਰ ਨੂੰ ਗੁਰਦੁਆਰਾ ਗੁਰੂ ਕਾ ਬਾਗ (ਪਟਨਾ ਸਾਹਿਬ) ਤੋਂ ਸ਼ੁਰੂ ਕੀਤੀ 'ਸ਼ਹੀਦੀ ਜਾਗ੍ਰਿਤੀ ਯਾਤਰਾ' ਦਾ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਖੇ ਪੁੱਜਣ 'ਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਰਵਾਇਤਾਂ ਅਨੁਸਾਰ ਨਿੱਘਾ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਰੂਪੀ 'ਸ਼ਹੀਦੀ ਜਾਗ੍ਰਿਤੀ ਯਾਤਰਾ' ਨਾਲ ਚੱਲ ਰਹੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ, ਬੁਲਾਰੇ ਹਰਪਾਲ ਸਿੰਘ ਜੌਹਲ ਅਤੇ ਮੈਨੇਜਰ ਹਰਜੀਤ ਸਿੰਘ ਤੋਂ ਇਲਾਵਾ ਯਾਤਰਾ ਦੇ ਕੋਲਕਾਤਾ ਪਹੁੰਚਣ 'ਤੇ ਤਖਤ ਸਾਹਿਬ ਕਮੇਟੀ ਦੇ ਐਸੋਸੀਏਟ ਮੈਂਬਰ ਜਸਬੀਰ ਸਿੰਘ ਧਾਮ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਤਖਤ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹੀ ਯਾਤਰਾ ਕੋਲਕਾਤਾ ਪਹੁੰਚੀ ਤਾਂ ਗੁਰਦੁਆਰਾ ਸਾਹਿਬ ਡਨਲੰਪ ਅਤੇ ਗੁਰਦੁਆਰਾ ਸਾਹਿਬ ਡਮਡਮ ਆਦਿ ਵਿਖੇ ਵੀ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਹੋਇਆ। ਉਨ੍ਹਾਂ ਦੱਸਿਆ ਕਿ ਪੱਛਮੀਂ ਬੰਗਾਲ ਦੇ ਸਿੱਖ ਨੌਜਵਾਨ ਵੀ ਵੱਡੀ ਗਿਣਤੀ ਵਿਚ ਬਾਈਕ ਰੈਲੀਆਂ ਦੇ ਰੂਪ ਵਿਚ ਇਸ ਯਾਤਰਾ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਨੇ ਯਾਤਰਾ ਦੇ ਸਫਲ ਆਯੋਜਨ ਲਈ ਤਖਤ ਪਟਨਾ ਸਾਹਿਬ ਕਮੇਟੀ ਦੀ ਟੀਮ, ਖ਼ਾਸ ਕਰਕੇ ਜਸਬੀਰ ਸਿੰਘ ਧਾਮ, ਮਾਨਵਿੰਦਰ ਸਿੰਘ ਬੇਣੀਪਾਲ ਅਤੇ ਸਟਾਫ ਤੋਂ ਇਲਾਵਾ ਉਨ੍ਹਾਂ ਕੋਲਕਾਤਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ, ਜੋ ਯਾਤਰਾ ਦੇ ਰਸਤੇ ਵਿਚ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਸਟਾਲ ਲਗਾ ਕੇ ਜਾਂ ਹੋਰ ਸਜਾਵਟਾਂ ਕਰਕੇ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸਹਿਯੋਗ ਦੇ ਰਹੇ ਹਨ।

ਪਿਛਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਵਲੋਂ ਪੀ. ਐੱਮ. ਮੋਦੀ ਦਾ ਜੀ. ਐੱਸ. ਟੀ. ਸੁਧਾਰਾਂ ਲਈ ਧੰਨਵਾਦ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਜੀ.ਐੱਸ.ਟੀ. ਦਰਾਂ ਘਟਾ ਕੇ ਘਰੇਲੂ ਰਸੋਈ ਨੂੰ ਸੁਖਾਲਾ ਕਰਨ ਦੇ ਨਾਲ ਹੋਰ ਮਹਿੰਗਾਈ ਨੂੰ ਕਾਬੂ ਕੀਤਾ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।