16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਹਰ ਪਰਿਵਾਰ ਨੂੰ 10 ਲੱਖ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਜਸਵਿੰਦਰ ਸਿੰਘ ਰਮਦਾਸ <br/>

ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਪੰਜਾਬ ਦੇ ਦੇਣ ਲਈ ਵੱਡਾ ਕਦਮ ਚੁੱਕਿਆ ਗਿਆ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਪੰਜਾਬ ਦਾ ਹਰ ਪਰਿਵਾਰ ਮੁਫ਼ਤ ਤੇ ਕੈਸ਼ਲੈੱਸ ਇਲਾਜ ਦਾ ਹੱਕਦਾਰ ਹੋਵੇਗਾ | ਰਮਦਾਸ ਨੇ ਕਿਹਾ ਕਿ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਸ਼ੁਰੂ ਕਰਨ ਲਈ 23 ਸਤੰਬਰ ਤੋਂ ਤਰਨ ਤਾਰਨ ਅਤੇ ਬਰਨਾਲਾ 'ਚ ਕੈਂਪ ਸ਼ੁਰੂ ਹੋ ਗਏ ਹਨ, ਜਿਥੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣਗੇ | ਇਹ ਕੈਂਪ ਦੋਵਾਂ ਜ਼ਿਲਿ੍ਹਆਂ 'ਚ 2 ਤੋਂ 3 ਦਿਨ ਲਗਾਤਾਰ ਲਗਾਏ ਜਾਣਗੇ | ਰਮਦਾਸ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਲਿਆਂਦਾ ਗਿਆ ਇਹ ਇਤਿਹਾਸਕ ਫ਼ੈਸਲਾ ਪੰਜਾਬ ਨੂੰ ਦੇਸ਼ ਦਾ ਪਹਿਲਾ ਸੂਬਾ ਬਣਾਉਂਦਾ ਹੈ, ਜਿਥੇ ਹਰ ਪਰਿਵਾਰ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਗਾਰੰਟੀ ਮਿਲੇਗੀ | ਸਰਕਾਰ ਦੇ ਇਸ ਇਨਕਲਾਬੀ ਕਦਮ ਨਾਲ ਗਰੀਬ ਅਤੇ ਮੱਧਵਰਗ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ |

ਪਿਛਲੀ ਖ਼ਬਰ 2 ਮਰੀਜ਼ਾਂ ਦੀ ਗੁੰਝਲਦਾਰ ਪੈਨਕ੍ਰਿਆਟਿਕ ਦਾ ਸਫਲਤਾਪੂਰਵਕ ਹੋਇਆ ਇਲਾਜ-ਡਾ: ਅਸੀਮ ਵਾਟਸ <br/> ਅਗਲੀ ਖ਼ਬਰ ਜੀਆਰਪੀ ਵਲੋਂ 23 ਗੁਆਚੇ ਮੋਬਾਈਲ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।