16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਟਾਰੀ ਪਿੰਡ ਸੁਲਤਾਨਵਿੰਡ ਵਿਖੇ ਕਰਵਾਇਆ ਗੁਰਮਤਿ ਸਮਾਗਮ <br/>

ਅਜੀਤ ਡੈਸਕ 25-09-2025
ਸੁਲਤਾਨਵਿੰਡ, 24 ਸਤੰਬਰ (ਗੁਰਨਾਮ ਸਿੰਘ ਬੁੱਟਰ)-ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ 24ਵਾਂ ਸਮਾਗਮ ਛੇਵੇਂ ਪਾਤਸ਼ਾਹ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਸੁਲਤਾਨਵਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮ ਧਾਮ ਨਾਲ ਕਰਵਾਇਆ ਗਿਆ | ਇਸ ਦੌਰਾਨ ਕਥਾਵਾਚਕ ਗਿਆਨੀ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ, ਭਾਈ ਗੁਰਕੀਰਤ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਅਤੇ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸਾਹਿਬ, ਮੈਨੇਜਰ ਗੁਰਪ੍ਰੀਤ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਆਦਿ ਨੂੰ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਦੇ ਮੈਨੇਜਰ ਰਛਪਾਲ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਗ੍ਰੰਥੀ ਰਣਜੋਧ ਸਿੰਘ, ਦਿਲਬਾਗ ਸਿੰਘ ਫੌਜੀ ਆਦਿ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਹ ਧਾਰਮਿਕ ਸਮਾਗਮ ਸ਼ਾਮ 7 ਵਜੇ ਤੋਂ ਰਾਤ ਸਾਡੇ 9. 30 ਵਜੇ ਤੱਕ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰੂ ਘਰ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਕਲਰਕ ਸੁਖਜਿੰਦਰ ਸਿੰਘ, ਸੁਰਜੀਤ ਸਿੰਘ ਚੀਮਾ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਅੱਜ ਦੇ ਸਮਾਗਮ : ਮਿਤੀ : 25 ਸਤੰਬਰ, ਵੀਰਵਾਰ | ਸਮਾਂ : ਸ਼ਾਮ 7 ਤੋਂ ਰਾਤ 9.30 ਵਜੇ ਤੱਕ | ਸਥਾਨ : ਗੁਰਦੁਆਰਾ ਸਾਹਿਬ ਪੁਲਿਸ ਕਾਲੋਨੀ, ਨੇੜੇ ਪਟਵਾਰਖਾਨਾ, ਅਜਨਾਲਾ ਰੋਡ, ਅੰਮਿ੍ਤਸਰ |

ਪਿਛਲੀ ਖ਼ਬਰ ਬਾਬਾ ਸ਼ੇਖ ਫਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ ਕੌਮਾਂਤਰੀ ਪੰਜਾਬੀ ਦਿਵਸ ਮਨਾਇਆ <br/> ਅਗਲੀ ਖ਼ਬਰ ਜੀਵਨ ਰੱਖਿਅਕ ਦਵਾਈਆਂ ਖ਼ਰੀਦਣ ਵਾਲੇ ਗਾਹਕਾਂ ਨੂੰ ਮਿਲੇਗਾ ਜ਼ਿਆਦਾ ਫ਼ਾਇਦਾ ਜੀ. ਐੱਸ. ਟੀ. ਘਟਾਉਣ ਤੋਂ ਬਾਅਦ ਦਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।