16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਲੋਕ ਭਲਾਈ ਮੰਚ ਪੰਜਾਬ ਦੀ ਮੀਟਿੰਗ <br/>

ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਭਲਾਈ ਮੰਚ ਪੰਜਾਬ ਦੀ ਮੀਟਿੰਗ ਨਿਰਵੈਲ ਸਿੰਘ ਢਪੱਈ ਦੀ ਪ੍ਰਧਾਨਗੀ ਹੇਠ ਮੰਚ ਦੇ ਮੁੱਖ ਦਫਤਰ ਕੱਚੀ ਮਿੱਟੀ ਰੋਡ ਏਕਤਾ ਨਗਰ ਢਪੱਈ ਵਿਖੇ ਹੋਈ | ਮੀਟਿੰਗ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਵੱਡੇ ਪੱਧਰ 'ਤੇ ਮਨਾਉਣ ਲਈ ਵੀਚਾਰਾਂ ਕੀਤੀਆਂ ਗਈਆਂ | ਇਸ ਮੌਕੇ ਪ੍ਰਤੀਨਿਧ ਮੀਟਿੰਗ ਨੂੰ ਬਲਬੀਰ ਸਿੰਘ ਝਾਮਕਾ, ਕਿਰਪਾਲ ਸਿੰਘ, ਕਸ਼ਮੀਰ ਸਿੰਘ ਢਪਈ, ਸਰਦੂਲ ਸਿੰਘ ਢਪਈ, ਕੁਲਦੀਪ ਸਿੰਘ ਦਸਮੇਸ਼ ਨਗਰ ਅਤੇ ਬਲਦੇਵ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ 28 ਸਤੰਬਰ ਨੂੰ ਕਰਵਾਇਆ ਜਾਣ ਵਾਲਾ ਸਮਾਗਮ ਮੰਚ ਦੇ ਮੁੱਖ ਦਫਤਰ ਵਿਖੇ ਠੀਕ 9-30 ਵਜੇ ਸਵੇਰੇ ਸ਼ੁਰੂ ਹੋਵੇਗਾ | ਇਸ ਸਮੇਂ ਉਪਰੋਕਤ ਤੋਂ ਇਲਾਵਾ ਰਣਜੀਤ ਸਿੰਘ ਰਾਣਾ, ਤੀਰਥ ਰਾਮ, ਜੀਤ ਲਾਲ, ਜਗਦੀਸ਼ ਸਿੰਘ, ਰਮੇਸ਼ ਕੁਮਾਰ, ਵਰਿਆਮ ਚੰਦ, ਕੁਲਦੀਪ ਕੁਮਾਰ ਗੋਲਡੀ, ਕਿਸ਼ਨ ਕੁਮਾਰ ਅਤੇ ਜਗਦੀਸ਼ ਚੰਦਰ ਪ੍ਰੇਮ ਨਗਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਐਕਸਟੈਂਪੋਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਹੁਣ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।