02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੁਲਤਾਨਵਿੰਡ ਵਿਖੇ ਚੱਲੀ ਗੋਲੀ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ

ਅਜੀਤ ਡੈਸਕ 03-11-2025

ਸੁਲਤਾਨਵਿੰਡ, 2 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੀ ਅਧੀਨ ਆਉਦੀ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਦੌਰਾਨ ਇਕ ਨੌਜਵਾਨ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਗੋਲੀ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਪਹਿਚਾਣ ਸੂਰਜ ਸਿੰਘ ਉਮਰ (22) ਸਾਲ ਪੁੱਤਰ ਲਖਵਿੰਦਰ ਸਿੰਘ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਜੋਂ ਹੋਈ, ਜਿਸ ਨੂੰ ਇਲਾਜ ਲਈ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਲਖਵਿੰਦਰ ਕੌਰ ਨੇ ਦੱਸਿਆ ਕਿ ਮੇਰਾ ਲੜਕਾ ਸੂਰਜ ਸਿੰਘ ਕਿਸੇ ਮਾਲ ਵਿਚ ਸਕਿਊਰਟੀ ਗਾਰਡ ਦੀ ਨੌਕਰੀ ਕਰਦਾ ਹੈ ਅਤੇ ਸੂਰਜ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੱਪੜੇ ਖਰੀਦਣ ਲਈ ਜਾ ਰਿਹਾ ਸੀ ਜਿਸ ਨੂੰ ਕਿਸੇ ਅਣਪਛਾਤੇ ਵਲੋਂ ਉਸ ਨੂੰ ਦੋਬੁਰਜੀ ਲਿੰਕ ਰੋਡ ਇਕ ਪੈਲੇਸ ਨੇੜੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ | ਲਖਵਿੰਦਰ ਕੌਰ ਦੇ ਦੱਸਣ ਮੁਤਾਬਕ ਸੂਰਜ ਸਿੰਘ ਦੇ ਤਿੰਨ ਗੋਲੀਆਂ ਲੱਗੀਆਂ ਹਨ | ਉਨ੍ਹਾਂ ਦੱਸਿਆ ਕਿ ਅਸੀਂ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਦਰਖਾਸਤ ਦਰਜ ਕਰਵਾਈ ਹੈ ਕਿ ਮੇਰੇ ਲੜਕੇ ਸੂਰਜ ਸਿੰਘ ਨੂੰ ਗੋਲੀਆਂ ਮਾਰਨ ਵਾਲੇ ਦੀ ਨੌਜਵਾਨ ਦੀ ਛੇਤੀ ਭਾਲ ਕਰਕੇ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ | ਜਦੋਂ ਇਸ ਸੰਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਦੇ ਨਵਨਿਯੁਕਤ ਮੁੱਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਲੈਕੇ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੱਗੇ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਛੇਤੀ ਹੀ ਗੋਲੀ ਚਲਾਉਂਣ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਜਾਵੇਗਾ |

ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਅਗਲੀ ਖ਼ਬਰ ਵਾਲਮੀਕਿ ਸਮਾਜ ਵਲੋਂ ਅੱਜ ਅੰਮਿ੍ਤਸਰ ਬੰਦ ਦਾ ਫ਼ੈਸਲਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।