02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਐੱਸ. ਡੀ. ਐੱਮ. ਅਜਨਾਲਾ ਦੇ ਦਫ਼ਤਰ ਦਾ ਘਿਰਾਓ 7 ਨੂੰ

ਅਜੀਤ ਡੈਸਕ 03-11-2025
ਅੰਮਿ੍ਤਸਰ, 2 ਨਵੰਬਰ (ਗਗਨਦੀਪ ਸ਼ਰਮਾ)-ਸੂਬਾ ਸਰਕਾਰ ਹਾਲੇ ਤੱਕ ਹੜ੍ਹ ਪੀੜਤਾਂ ਦੀ ਮਦਦ ਕਰਨ ਵਿਚ ਅਸਫਲ ਰਹੀ ਹੈ | ਇੱਥੋਂ ਤੱਕ ਕਿ ਹਾਲੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਗਿਰਦਾਵਰੀ ਨਹੀਂ ਕਰਵਾਈ | ਪੰਜਾਬ ਵਾਸੀ ਇਸ ਦਾ ਜਵਾਬ 2027 ਵੀ ਵਿਧਾਨ ਸਭਾ ਚੋਣਾਂ ਵਿਚ ਵੋਟ ਦੀ ਚੋਟ ਨਾਲ ਦੇਣਗੇ | ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸਵਿੰਦਰ ਸਿੰਘ ਮੀਰਾਂਕੋਟ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਕੁੱਲ ਹਿੰਦ ਕਿਸਾਨ ਸਭਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ 'ਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਦਬਾਅ ਬਣਾਉਣ ਲਈ 7 ਨਵੰਬਰ 2025 ਨੂੰ ਐੱਸ. ਡੀ. ਐੱਮ. ਅਜਨਾਲਾ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਸੈਂਕੜੇ ਕਿਸਾਨ ਸਾਥੀ ਆਪਣੀ ਏਕਤਾ ਦਾ ਸਬੂਤ ਦਿੰਦੇ ਹੋਏ ਸੂਬਾ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕਰਨਗੇ | ਸੀਨੀਅਰ ਮੀਤ ਪ੍ਰਧਾਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਕਿਹਾ ਕਿ ਮਾਨ ਸਰਕਾਰ ਹੁਣ ਤੱਕ ਦੀ ਸੂਬੇ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਿਤ ਹੋਈ ਹੈ | ਇਸ ਮੌਕੇ ਚਰਨਜੀਤ ਸਿੰਘ ਮਜੀਠਾ, ਕਿਰਪਾ ਰਾਮ, ਯਸ਼ਪਾਲ ਸ਼ਰਮਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗਹਿਣਿਆਂ ਦੀ ਦੁਕਾਨ 'ਤੇ ਹੋਈ ਡਕੈਤੀ 'ਤੇ ਵਪਾਰ ਮੰਡਲ ਨੇ ਪ੍ਰਗਟਾਈ ਨਾਰਾਜ਼ਗੀ ਅਗਲੀ ਖ਼ਬਰ ਸੇਂਟ ਫਰਾਂਸਿਸ ਸਕੂਲ ਦਾ ਸਾਲਾਨਾ ਸਮਾਰੋਹ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।