01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੀਲੋਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 03-11-2025
ਟਾਹਲੀ ਸਾਹਿਬ, 2 ਨਵੰਬਰ (ਵਿਨੋਦ ਭੀਲੋਵਾਲ)-ਸਥਾਨਕ ਕਸਬੇ ਤੋਂ ਥੋੜੀ ਦੂਰ ਪਿੰਡ ਭੀਲੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਕਲਿਆਣਸਰ ਸਾਹਿਬ ਕਾਲਾ ਮਹਿਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਜਿਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲੈ ਕੇ ਆਪਣਾ ਜੀਵਨ ਸਫਲ ਕੀਤਾ | ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਥਾਂ-ਥਾਂ 'ਤੇ ਸਵਾਗਤ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ ਵਿਚ ਨਾਮਵਰ ਸਮਾਜ ਸੇਵੀ ਸ਼ਿਵਰਾਜ ਸਿੰਘ ਬਾਠ ਭੀਲੋਵਾਲ, ਜਸਪਾਲ ਸਿੰਘ ਮੁਨਸ਼ੀ, ਮਲਕੀਅਤ ਸਿੰਘ ਮੈਂਬਰ, ਸਤਨਾਮ ਸਿੰਘ ਸਾਬਕਾ ਮੈਂਬਰ, ਸਤਨਾਮ ਸਿੰਘ ਬਾਠ ਮੈਂਬਰ ਪੰਚਾਇਤ, ਪ੍ਰੇਮ ਸਿੰਘ ਸੋਨੀ ਸਰਪੰਚ ਕੱਥੂਨੰਗਲ, ਰਵਿੰਦਰਪਾਲ ਸਿੰਘ ਸਰਪੰਚ ਹਦਾਇਤਪੁਰ, ਐਡਵੋਕੇਟ ਸੁਖਮਨ ਸਿੰਘ, ਆਤਮਾ ਸਿੰਘ, ਧਰਮਚੰਦ, ਜਨਕ ਰਾਜ, ਦਿਲਬਾਗ ਸਿੰਘ ਬਾਠ ਭੀਲੋਵਾਲ, ਦਿਲਬਾਗ ਸਿੰਘ ਪ੍ਰਧਾਨ, ਬਾਬਾ ਸ਼ਮਸੇਰ ਸਿੰਘ, ਸੱਜਣ ਸਿੰਘ, ਬਿਕਰਮਜੀਤ ਸਿੰਘ, ਲਵਪ੍ਰੀਤ ਸਿੰਘ ਭੀਲੋਵਾਲ, ਹਰਜਿੰਦਰ ਸਿੰਘ ਸਾਬਕਾ ਮੈਂਬਰ, ਜਸਵਿੰਦਰ ਸਿੰਘ, ਸਰਵਨ ਸਿੰਘ, ਬਲਬੀਰ ਸਿੰਘ ਕਾਕਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਹਲਕੇ ਦੇ ਲੋਕਾਂ ਨੇ ਕਾਂਗਰਸ ਨੂੰ ਜਿਤਾਉਣ ਦਾ ਮਨ ਬਣਾਇਆ- ਸਰਕਾਰੀਆ ਅਗਲੀ ਖ਼ਬਰ ਸ਼ਮਸ਼ੇਰ ਸਿੰਘ ਸ਼ੇਰਾ ਤੇ ਸੀਮਾ ਅਜਨਾਲਾ ਹੋਰਾਂ ਸਮੇਤ 'ਆਪ' ਛੱਡ ਕੇ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।