01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੋਹਾਲੀ ਵਿਖੇ ਹੋਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ

ਅਜੀਤ ਡੈਸਕ 03-11-2025
ਰਾਮ ਤੀਰਥ, 2 ਨਵੰਬਰ (ਧਰਵਿੰਦਰ ਸਿੰਘ ਔਲਖ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੀ ਮਾਸਿਕ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਮਿਹਰ ਦਾਸ ਪਿੰਡ ਕੋਹਾਲੀ ਵਿਖੇ ਹੋਈ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਡਾ. ਕੋਹਾਲੀ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਨਸ਼ਿਆਂ ਦੀ ਵਿਕਰੀ ਬਿਲਕੁਲ ਨਾ ਕਰਨ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ | ਇਸ ਮੀਟਿੰਗ ਸਮੇਂ ਡਾ. ਰੁਪਿੰਦਰ ਸਿੰਘ, ਡਾ. ਸਰਵਨ ਸਿੰਘ ਅਤੇ ਡਾ. ਚੰਦਰ ਮੋਹਨ ਸਿੰਘ ਨੇ ਡਾਕਟਰ ਵੀਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ | ਇਸ ਮੌਕੇ 'ਤੇ ਡਾ. ਗੁਰਪ੍ਰਤਾਪ ਸਿੰਘ, ਡਾ. ਸਤਪਿੰਦਰ ਸਿੰਘ, ਡਾ, ਬਲਰਾਜ ਸਿੰਘ, ਡਾ. ਜਸਮਿੰਦਰਜੀਤ ਸਿੰਘ, ਡਾ. ਦਲਜੀਤ ਸਿੰਘ, ਡਾ. ਦੀਪ ਕੁਮਾਰ, ਡਾ. ਹਰਪਿੰਦਰ ਸਿੰਘ, ਡਾ. ਰਣਜੀਤ ਸਿੰਘ, ਡਾ. ਸਰਵਨ ਸਿੰਘ, ਡਾ. ਜਸਪਾਲ ਸਿੰਘ, ਡਾ. ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਦੂਜੀ ਕਾਰਜਕਾਰਨੀ ਬੈਠਕ ਅਗਲੀ ਖ਼ਬਰ ਤਰਨ ਤਾਰਨ ਹਲਕੇ ਦੇ ਲੋਕਾਂ ਨੇ ਕਾਂਗਰਸ ਨੂੰ ਜਿਤਾਉਣ ਦਾ ਮਨ ਬਣਾਇਆ- ਸਰਕਾਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।