18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਸਲ੍ਹਾ ਐਕਟ ਤਹਿਤ ਨਾਮਜ਼ਦ ਵਿਅਕਤੀ ਦਿੱਲੀ ਏਅਰਪੋਰਟ ਤੋਂ ਗਿ੍ਫਤਾਰ

ਅਜੀਤ ਡੈਸਕ 04-11-2025

ਅੰਮਿ੍ਤਸਰ, 3 ਨਵੰਬਰ (ਗਗਨਦੀਪ ਸ਼ਰਮਾ)-ਜੀ. ਆਰ. ਪੀ. ਅੰਮਿ੍ਤਸਰ ਵਲੋਂ ਅਸਲਾ ਐਕਟ ਤਹਿਤ ਦਰਜ ਕੀਤੇ ਤਕਰੀਬਨ ਇਕ ਸਾਲ ਪੁਰਾਣੇ ਮਾਮਲੇ 'ਚ ਨਾਮਜ਼ਦ ਵਿਅਕਤੀ ਨੂੰ ਅੰਤਰਰਾਸ਼ਟਰੀ ਇੰਦਰਾ ਗਾਂਧੀ ਹਵਾਈ ਅੱਡਾ, ਨਵੀਂ ਦਿੱਲੀ ਤੋਂ ਕਾਬੂ ਕੀਤਾ ਗਿਆ | ਮੁੱਖ ਅਫ਼ਸਰ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਸਰਾਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੇਲਵੇ ਯਾਰਡ, ਭੰਡਾਰੀ ਪੁਲ ਦੇ ਹੇਠਾਂ ਤੋਂ 4 ਦੇਸੀ ਪਿਸਤੌਲ ਅਤੇ 14 ਜਿੰਦਾ ਕਾਰਤੂਸ ਬਰਾਮਦ ਹੋਣ 'ਤੇ 12 ਦਸੰਬਰ 2024 'ਚ ਇਹ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤਹਿਤ ਕੈਪਟਨ ਸਿੰਘ ਵਾਸੀ ਪਿੰਡ ਨੰਗਲੀ ਭੱਠਾ, ਫਤਿਹਗੜ੍ਹ ਚੂੜੀਆਂ ਰੋਡ ਅੰਮਿ੍ਤਸਰ ਨੂੰ ਗਿ੍ਫਤਾਰ ਕਰ ਲਿਆ ਗਿਆ ਸੀ, ਪਰ ਉਸਦੇ ਸਾਥੀ ਲਵਪ੍ਰੀਤ ਸਿੰਘ ਉਰਫ਼ ਕਾਕੂ ਵਾਸੀ ਪਿੰਡ ਨੰਗਲੀ ਭੱਠਾ, ਫਤਿਹਗੜ੍ਹ ਚੂੜੀਆਂ ਰੋਡ ਅੰਮਿ੍ਤਸਰ ਦੀ ਗਿ੍ਫਤਾਰੀ ਨਹੀਂ ਹੋ ਸਕੀ ਸੀ | ਨਤੀਜੇ ਵਜੋਂ ਲਵਪ੍ਰੀਤ ਸਿੰਘ ਦੇ ਵਿਰੁੱਧ 9 ਸਤੰਬਰ 2025 ਨੂੰ ਐੱਲ. ਓ. ਸੀ. ਜਾਰੀ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਏ. ਐੱਫ. ਆਰ. ਆਰ. ਓ., ਦਿੱਲੀ ਏਅਰਪੋਰਟ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਜੀ. ਆਰ. ਪੀ. ਅੰਮਿ੍ਤਸਰ ਦੀ ਪੁਲਿਸ ਪਾਰਟੀ ਵਲੋਂ ਉਕਤ ਕਥਿਤ ਦੋਸ਼ੀ ਨੂੰ 31 ਦਸੰਬਰ ਨੂੰ ਆਈ. ਜੀ. ਆਈ. ਹਵਾਈ ਅੱਡਾ, ਨਵੀਂ ਦਿੱਲੀ ਤੋਂ ਗਿ੍ਫਤਾਰ ਕਰਨ ਉਪਰੰਤ ਅੰਮਿ੍ਤਸਰ ਲਿਆਂਦਾ ਗਿਆ | ਉਨ੍ਹਾਂ ਦੱਸਿਆ ਕਿ 2 ਦਿਨ ਦਾ ਪੁਲਿਸ ਰਿਮਾਂਡ ਸਮਾਪਤ ਹੋਣ 'ਤੇ ਕਥਿਤ ਦੋਸ਼ੀ ਨੂੰ ਅੱਜ ਮੁੜ ਅਦਾਲਤ ਪੇਸ਼ ਕੀਤਾ ਗਿਆ, ਜਿਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਇਸ ਮੌਕੇ ਸਬ-ਇੰਸਪੈਕਟਰ ਭੁਪਿੰਦਰ ਸਿੰਘ, ਏ. ਐੱਸ. ਆਈ. ਪਰਸ਼ੋਤਮ ਕੁਮਾਰ, ਏ. ਐੱਸ. ਆਈ. ਅਵਤਾਰ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਮਲਾ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਪਰਿਵਾਰਾਂ 'ਚ ਤਕਰਾਰ ਦਾ ਇਕ ਧਿਰ ਨੇ ਜਾਅਲੀ ਮੁਖਤਾਰਨਾਮਾ ਬਣਾ ਕੇ ਪਲਾਟ ਵੇਚਣ... ਅਗਲੀ ਖ਼ਬਰ ਚੇਅਰਮੈਨ ਰਿੰਟੂ ਵਲੋਂ ਸੀਵਰੇਜ ਅਤੇ ਸੜਕ ਨਿਰਮਾਣ ਪ੍ਰੋਜੈਕਟ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।