17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ : ਧੰਗੇੜਾ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਕੱਲ੍ਹ

ਅਜੀਤ ਡੈਸਕ 04-11-2025
ਅੰਮਿ੍ਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 4 ਨਵੰਬਰ, ਮੰਗਲਵਾਰ ਨੂੰ ਦੁਪਹਿਰ 12 ਵਜੇ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ 5 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ 4 ਨਵੰਬਰ ਨੂੰ ਸਜਾਇਆ ਜਾ ਰਿਹਾ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗਾ, ਜੋ ਸ੍ਰੀ ਦਰਬਾਰ ਸਾਹਿਬ ਪਰਿਕਰਮਾ, ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾਂ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ ਵਾਲਾ, ਆਟਾ ਮੰਡੀ, ਚਾਵਲ ਮੰਡੀ, ਚੌਂਕ ਢਾਬ ਬਸਤੀ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪਰਾਗਦਾਸ ਤੇ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ |
ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਕੱਲ੍ਹ :
ਇਸੇ ਦੌਰਾਨ ਮੁੱਖ ਮੈਨੈਜਰ ਧੰਗੇੜਾ ਨੇ ਦੱਸਿਆ ਕਿ 5 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਦਿਨ ਸ੍ਰੀ ਦਰਬਾਰ ਸਾਹਿਬ, ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਸੁੰਦਰ ਜਲੌਅ ਸਜਾਏ ਜਾਣਗੇ | ਉਨ੍ਹਾਂ ਦੱਸਿਆ 5 ਨਵੰਬਰ ਦੀ ਸ਼ਾਮ ਨੂੰ ਹੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੁੰਦਰ ਦੀਪਮਾਲਾ ਕੀਤੀ ਜਾਵੇਗੀ ਤੇ ਕੁੱਝ ਸਮਾਂ ਆਤਿਸ਼ਬਾਜੀ ਚਲਾਈ ਜਾਵੇਗੀ |
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਪੜ੍ਹਦੀਆਂ ਲੜਕੀਆਂ ਦਾ ਹੋਵੇਗਾ ਸਾਈਕੋਮੈਟਿ੍ਕ ਟੈਸਟ- ਰਾਜੇਸ਼ ਕੁਮਾਰ ਸ਼ਰਮਾ ਅਗਲੀ ਖ਼ਬਰ ਕੋਆਰਡੀਨੇਟਰ ਪਰਵੇਜ਼ ਮਸੀਹ ਬੂਆ ਨੰਗਲੀ ਦੇ ਘਰ ਪਰਿਵਾਰ 'ਤੇ ਜਾਨਲੇਵਾ ਹਮਲਾ ਰੰਜਿਸ਼ ਤਹਿਤ ਹਮਲਾ ਕਰਨ ਦਾ ਲਾਇਆ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।