02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ 'ਚ ਨਾਜਾਇਜ਼ ਤੇ ਨਕਲੀ ਸ਼ਰਾਬ 'ਤੇ ਆਬਕਾਰੀ ਵਿਭਾਗ ਨੇ ਕੀਤੀ ਸਖ਼ਤੀ <br/>

ਅਜੀਤ ਡੈਸਕ 06-11-2025
ਅੰਮਿ੍ਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਆਬਕਾਰੀ ਵਿਭਾਗ ਪੰਜਾਬ ਵਲੋਂ ਨਾਜਾਇਜ਼ ਤੇ ਨਕਲੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਣ ਲਈ ਕਦਮ ਚੁੱਕੇ ਜਾ ਰਹੇ ਹਨ | ਇਸ ਸੰਬੰਧੀ ਆਬਕਾਰੀ ਵਿਭਾਗ ਪੰਜਾਬ ਦੇ ਕਮਿਸ਼ਨਰ ਜਤਿੰਦਰ ਜੋਰਵਾਲ (ਆਈ. ਏ. ਐਸ.) ਵਲੋਂ ਉਪ ਕਮਿਸ਼ਨਰ ਆਬਕਾਰੀ ਸੁਰਿੰਦਰ ਕੁਮਾਰ ਗਰਗ (ਜਲੰਧਰ ਜ਼ੋਨ) ਦੀ ਹਾਜ਼ਰੀ 'ਚ ਵੱਖ-ਵੱਖ ਜ਼ਿਲਿ੍ਹਆਂ ਦੇ ਆਬਕਾਰੀ ਸਹਾਇਕ ਕਮਿਸ਼ਨਰਾਂ, ਆਬਕਾਰੀ ਅਫ਼ਸਰਾਂ ਅਤੇ ਟੈਕਸੇਸ਼ਨ ਵਿਭਾਗ ਦੇ ਸਹਾਇਕ ਕਮਿਸ਼ਨਰਾਂ ਨਾਲ ਇਕ ਮੀਟਿੰਗ ਕਰਕੇ ਉਨ੍ਹਾਂ ਨਾਜਾਇਜ਼ ਤੇ ਨਕਲੀ ਸ਼ਰਾਬ ਵਿਰੱੁਧ ਮੁਹਿੰਮ ਨੂੰ ਛੇੜਦੇ ਹੋਏ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਅਹਾਤਿਆਂ 'ਤੇ ਵਰਤੋਂ ਤੋਂ ਬਾਅਦ ਸ਼ਰਾਬ ਦੀਆਂ ਬੋਤਲਾਂ ਨੂੰ ਨਸ਼ਟ ਕਰਨ ਲਈ ਸਖ਼ਤੀ ਨਾਲ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਅੰਮਿ੍ਤਸਰ 'ਚ ਸਹਾਇਕ ਕਮਿਸ਼ਨਰ ਦਿਲਬਾਗ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਣ ਲਈ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਨਾਲ ਸਰਗਰਮ ਹਨ | ਇਸ ਸੰਬੰਧੀ ਈ. ਟੀ. ਓ. ਰਮਨ ਭਗਤ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ 'ਖਾਲੀ ਬੋਤਲ ਐਕਟ' ਨੂੰ ਪੂਰਨ ਤੌਰ 'ਤੇ ਲਾਗੂ ਕਰਵਾਉਣ ਲਈ ਟੀਮਾਂ ਵਲੋਂ ਪਹਿਲਾਂ ਹੀ ਮੈਰਿਜ ਪੈਲੇਸਾਂ, ਰਿਜ਼ੋਰਟਾਂ ਅਤੇ ਅਹਾਤਿਆਂ ਦੇ ਮਾਲਕਾਂ ਨੂੰ ਇਸ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਖਣ ਨੂੰ ਮਿਲਿਆ ਹੈ ਕਿ ਕਈ ਲੋਕ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਨੂੰ ਵਰਤੋਂ ਤੋਂ ਬਾਅਦ ਉਸ ਨੂੰ ਵੇਚ ਦਿੰਦੇ ਹਨ, ਲੇਕਿਨ ਸ਼ਰਾਬ ਦੇ ਤਸਕਰ ਇਨ੍ਹਾਂ ਮਹਿੰਗੀਆਂ ਬੋਤਲਾਂ 'ਚ ਨਕਲੀ ਸ਼ਰਾਬ ਨੂੰ ਭਰ ਕੇ ਉਸਦੀ ਤਸਕਰੀ ਕਰਦੇ ਹਨ | ਉਨ੍ਹਾਂ ਮੈਰਿਜ ਪੈਲੇਸਾਂ, ਰਿਜ਼ੋਰਟਾਂ ਅਤੇ ਅਹਾਤਿਆਂ ਦੇ ਮਾਲਕਾਂ ਸਮੇਤ ਆਮ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਬੋਤਲਾਂ ਨੂੰ ਵਰਤੋਂ ਤੋਂ ਬਾਅਦ ਨਸ਼ਟ ਕਰ ਦੇਣ, ਤਾਂ ਜੋ ਨਕਲੀ ਤੇ ਨਾਜਾਇਜ਼ ਸ਼ਰਾਬ ਵਿਕਰੀ ਕਰਨ ਵਾਲਿਆਂ 'ਤੇ ਨਕੇਲ ਕੱਸੀ ਜਾ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਰਾਬ ਦੀਆਂ ਖ਼ਾਲੀ ਬੋਤਲਾਂ ਦੀ ਖ਼ਰੀਦੋ-ਫਰੋਖ਼ਤ ਕਰਨ ਵਾਲਿਆਂ ਸੰਬੰਧੀ ਆਬਕਾਰੀ ਵਿਭਾਗ ਨੂੰ ਸੂਚਿਤ ਵੀ ਕੀਤਾ ਜਾਵੇ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਗੋਲਡਨ ਜੁਬਲੀ ਸੈਂਟਰ ਦਾ ਦੌਰਾ ਅਗਲੀ ਖ਼ਬਰ ਪ੍ਰਧਾਨ ਧਾਮੀ ਨੇ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਨ ਦੀ ਘਟਨਾ ਦਾ ਲਿਆ ਨੋਟਿਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।