ਓਠੀਆਂ, 5 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸਿੱਖ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਨਜਦੀਕ ਪੈਂਦੇ ਪਿੰਡ ਧਰਮਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਗੁਰੂਸਰ ਬੇਰ ਸਾਹਿਬ ਮੁੱਖ ਸੇਵਾਦਾਰ ਬਾਬਾ ਕੁਲਬੀਰ ਸਿੰਘ ਦੀ ਦੇਖ-ਰੇਖ ਹੇਠ ਸਮੂਹ ਪਿੰਡ ਵਾਸੀਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਵਜੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਉਣ ਉਪਰੰਤ ਸਜੇ ਖੁੱਲ੍ਹੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਨੇ ਸੰਗਤਾਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |