02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕਿਰਤੀ ਕਿਸਾਨ ਯੂਨੀਅਨ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ <br/>

ਅਜੀਤ ਡੈਸਕ 06-11-2025
ਹਰਸਾ ਛੀਨਾ, 5 ਨਵੰਬਰ (ਕੜਿਆਲ)-ਪਿਛਲੇ ਸਮੇਂ ਵਿਚ ਤਹਿਸੀਲ ਅਜਨਾਲਾ ਅਤੇ ਲੋਪੋਕੇ ਅਧੀਨ ਪੈਂਦੇ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਕਿਸਾਨ-ਮਜ਼ਦੂਰਾਂ ਨੂੰ ਦੋਹਰਾ ਆਰਥਿਕ ਨੁਕਸਾਨ ਝੱਲਣਾ ਪਿਆ ਸੀ, ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਕਣਕ-ਖਾਦ ਦਾ ਪ੍ਰਬੰਧ ਕਰਨ ਵਿਚ ਮੁਸ਼ਕਿਲ ਪੇਸ਼ ਆ ਰਹੀ ਸੀ, ਜਿਸਨੂੰ ਦੇਖਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਹੜ੍ਹ ਪੀੜਤ ਕਿਸਾਨਾਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਕਣਕ ਦੀ ਬਿਜਾਈ ਲਈ ਖੇਤੀਬਾੜੀ ਵਿਭਾਗ ਵਲੋਂ ਮੰਜੂਰਸ਼ੁਦਾ ਕਣਕ ਦਾ 826 ਅਤੇ 303 ਕਿਸਮ ਦਾ ਬੀਜ ਵੰਡਿਆ ਗਿਆ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਕਾਬਲ ਸਿੰਘ ਛੀਨਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਯੂਨੀਅਨ ਵਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਪਿੰਡ (ਜਾਫਰਕੋਟ, ਡੱਬਰ, ਕੋਟਲਾ, ਕੁਰਾਲੀਆਂ ਤੇ ਥੋਬਾ) ਦੇ ਛੋਟੀ ਕਿਸਾਨੀ ਨਾਲ ਸੰਬੰਧਿਤ ਹਰੇਕ ਪਰਿਵਾਰ ਨੂੰ 2 ਤੋੜੇ ਬੀਜ ਵੰਡਿਆ ਗਿਆ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਹੜ੍ਹ ਪੀੜਤ ਕਿਸਾਨ-ਮਜ਼ਦੂਰਾਂ ਰਾਹਤ ਪਹੁੰਚਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ | ਇਸ ਸਮੇਂ ਸੁਖਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਵਿਜੈ ਸ਼ਾਹ ਧਾਰੀਵਾਲ, ਰਘਬੀਰ ਸਿੰਘ ਲੱਲਾ, ਖਜਾਨ ਸਿੰਘ, ਅਵਤਾਰ ਸਿੰਘ ਛੀਨਾ ਸਮੇਤ ਹੋਰ ਕਿਸਾਨ ਆਗੂ ਹਾਜਰ ਸਨ |

ਪਿਛਲੀ ਖ਼ਬਰ ਸਨਾਤਨ ਧਰਮ ਸੁਰੱਖਿਆ ਪ੍ਰੀਸ਼ਦ ਵਲੋਂ ਐੱਸ. ਐੱਸ. ਪੀ. ਵਿਜੀਲੈਂਸ ਦਾ ਸਨਮਾਨ ਅਗਲੀ ਖ਼ਬਰ ਅੰਮਿ੍ਤਸਰ ਦੇ ਪਿੰਡ ਮਾਲੋਵਾਲ ਦਾ ਰਹਿਣ ਵਾਲਾ ਸੀ ਡਰਾਈਵਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।