02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਹਿੰਦੂ ਸ਼ਰਧਾਲੂਆਂ ਨੂੰ ਪਾਕਿ ਗੁਰਦੁਆਰਿਆਂ ਦੇ ਦਰਸ਼ਨ ਲਈ ਨਾ ਜਾਣ ਦੇਣਾ ਨਿੰਦਣਯੋਗ-ਪੋ੍ਰ. ਚਾਵਲਾ <br/>

ਅਜੀਤ ਡੈਸਕ 06-11-2025
ਅੰਮਿ੍ਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਹਿੰਦੂ ਸ਼ਰਧਾਲੂਆਂ ਨੂੰ ਪਾਕਿ ਦਾਖ਼ਲ ਨਾ ਹੋਣ ਦੇਣ 'ਤੇ ਹਿੰਦੂ ਸੰਗਠਨਾਂ 'ਚ ਰੋਸ ਪਾਇਆ ਜਾ ਰਿਹਾ ਹੈ | ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਇਸ ਮਾਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਅੰਗਰੇਜ਼ਾਂ ਨੇ ਪਹਿਲਾਂ ਹਿੰਦੂਆਂ ਅਤੇ ਸਿੱਖਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ | ਉਸ ਤੋਂ ਬਾਅਦ ਸਾਡੇ ਆਪਣੇ ਕੁਝ ਆਗੂਆਂ ਨੇ ਸਮਾਜ ਨੂੰ ਵੰਡਣ ਦੀ ਜ਼ਿੰਮੇਵਾਰੀ ਸੰਭਾਲੀ | ਪੋ੍ਰ. ਚਾਵਲਾ ਨੇ ਕਿਹਾ ਕਿ ਭਾਰਤ ਦੇ ਸਾਰੇ ਵੱਡੇ ਗੁਰਦੁਆਰਿਆਂ, ਖਾਸ ਕਰਕੇ ਅੰਮਿ੍ਤਸਰ ਦੇ ਸ੍ਰੀ ਹਰਿਮੰਦਰ ਸਾਹਿਬ 'ਚ ਜੇਕਰ ਅਸੀਂ ਸ਼ਰਧਾਲੂਆਂ ਦੀ ਰੋਜ਼ਾਨਾ ਗਿਣਤੀ 'ਤੇ ਵਿਚਾਰ ਕਰੀਏ ਤਾਂ ਹਿੰਦੂ ਸ਼ਰਧਾਲੂ ਦੇਸ਼ ਅਤੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਨਾਲੋਂ ਵੱਧ ਹਨ | ਪੂਰਾ ਦੇਸ਼ ਸ੍ਰੀ ਹਰਿਮੰਦਰ ਦੇ ਦਰਸ਼ਨ ਕਰਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਪਾਕਿਸਤਾਨ ਪਹੁੰਚ ਗਏ ਹਨ | ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਸੀ ਕਿ ਉਹ ਇਸ ਬੇਇਨਸਾਫ਼ੀ ਨੂੰ ਰੋਕਣਗੇ ਅਤੇ ਪਾਕਿਸਤਾਨ ਦੇ ਇਸ ਕਦਮ ਦਾ ਢੁੱਕਵਾਂ ਜਵਾਬ ਦੇਣਗੇ, ਲੇਕਿਨ ਬਦਕਿਸਮਤੀ ਨਾਲ ਅਜਿਹਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਹੁਣ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਪਾਕਿਸਤਾਨ ਨੂੰ ਉਸਦੀ ਆਪਣੀ ਭਾਸ਼ਾ 'ਚ ਜਵਾਬ ਦੇਵੇ ਅਤੇ ਪਾਕਿਸਤਾਨ ਤੋਂ ਸਿਰਫ਼ ਹਿੰਦੂ ਸ਼ਰਧਾਲੂਆਂ ਨੂੰ ਹੀ ਭਾਰਤ ਆਉਣ ਦੀ ਇਜਾਜ਼ਤ ਦੇਣ |

ਪਿਛਲੀ ਖ਼ਬਰ ਬਿਜ਼ਨਸ ਬਲਾਸਟਰ ਸਕੀਮ ਨੂੰ ਉਤਸ਼ਾਹਿਤ ਕਰੇਗਾ ਪੀ. ਐੱਚ. ਡੀ. ਸੀ. ਸੀ. ਆਈ.- ਕਰਨ ਗਿਲਹੋਤਰਾ <br/> ਅਗਲੀ ਖ਼ਬਰ ਸਨਾਤਨ ਧਰਮ ਸੁਰੱਖਿਆ ਪ੍ਰੀਸ਼ਦ ਵਲੋਂ ਐੱਸ. ਐੱਸ. ਪੀ. ਵਿਜੀਲੈਂਸ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।