03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਵਿਖੇ ਪਹਿਲੀ ਵਾਰ ਕੀਤੀ ਦੀਪਮਾਲਾ ਤੇ ਲਾਈਟਾਂ ਦੀ ਸਜਾਵਟ

ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਵਿਖੇ ਦੀਪਮਾਲਾ ਕਰਦੇ ਹੋਏ ਮੈਨੇਜਰ ਰਜਿੰਦਰ ਸਿੰਘ ਰੂਬੀ ਤੇ ਹੋਰ | ਤਸਵੀਰਾਂ: ਨਿਰਮਲ ਸਟੂਡਿਓ <br/> 06-11-2025
ਅੰਮਿ੍ਤਸਰ, 5 ਨਵੰਬਰ (ਸੁਰਿੰਦਰ ਕੋਛੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੱਜ ਪ੍ਰਕਾਸ਼ ਪੁਰਬ ਮੌਕੇ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਪ੍ਰਬੰਧ ਵਲੋਂ ਸਥਾਨਕ ਰਾਮ ਬਾਗ਼ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਵਿਖੇ ਦੀਪਮਾਲਾ ਤੇ ਲਾਈਟਾਂ ਦੀ ਸਜਾਵਟ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਦੇ ਯਤਨਾ ਸਦਕਾ ਉਨ੍ਹਾਂ ਵਲੋਂ ਅੰਮਿ੍ਤਸਰ ਵਿਕਾਸ ਮੰਚ ਦੇ ਅਹੁਦੇਦਾਰਾਂ ਦੇ ਨਾਲ ਸ਼ਾਹੀ ਮਹਿਲ ਦੇ ਬਾਹਰ ਲਾਈਟ ਡੈਕੋਰੇਸ਼ਨ ਤੇ ਦੀਵੇ ਜਗਾਏ ਗਏ | ਮੈਨੇਜਰ ਰੂਬੀ ਨੇ ਕਿਹਾ ਕਿ ਦੁਨੀਆ ਭਰ 'ਚ ਵੱਸਦੇ ਸਿੱਖਾਂ ਤੇ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ 'ਤੇ ਘਰਾਂ, ਦਫਤਰਾਂ ਅਤੇ ਧਾਰਮਿਕ ਅਸਥਾਨਾਂ 'ਤੇ ਦੀਪਮਾਲਾ ਕੀਤੀ ਜਾ ਰਹੀ ਹੈ ਅਤੇ ਜਿਸ ਸਮਰ ਪੈਲੇਸ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸੰਨ 1818 ਤੋਂ ਲੈ ਕੇ 1837 ਤੱਕ ਅੰਮਿ੍ਤਸਰ ਪਹੁੰਚਣ 'ਤੇ ਠਹਿਰਦੇ ਰਹੇ ਅੱਜ ਉਸ ਸਥਾਨ 'ਤੇ ਪੂਰਾ ਘੁੱਪ ਹਨੇਰਾ ਛਾਇਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਗਾਂਹ ਵੀ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਹੋਰ ਵਿਸ਼ੇਸ਼ ਦਿਹਾੜਿਆਂ ਮੌਕੇ ਇਸ ਜਗ੍ਹਾ 'ਤੇ ਇਹ ਸੇਵਾ ਕੀਤੀ ਜਾਇਆ ਕਰੇਗੀ | ਇਸ ਮੌਕੇ ਮਨਮੋਹਨ ਸਿੰਘ ਬਰਾੜ, ਕੁਲਵੰਤ ਸਿੰਘ ਅਣਖੀ, ਸੁਰਿੰਦਰ ਬੀਰ ਸਿੰਘ ਬਿੱਟੂ, ਰਾਜਵਿੰਦਰ ਸਿੰਘ ਗਿੱਲ, ਜਸਪਾਲ ਸਿੰਘ, ਸਿਮਰਜੀਤ ਸਿੰਘ ਚਾਹਲ ਸਮੇਤ ਅੰਮਿ੍ਤਸਰ ਵਿਕਾਸ ਮੰਚ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਰੈਲੀ ਸੂਬਾ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੰਜਾਬ ਸਰਕਾਰ ਕਾਰੋਬਾਰੀਆਂ ਦਾ ਰੋਕਿਆ ਜੀ. ਐੱਸ. ਟੀ. ਰਿਫੰਡ ਜਾਰੀ ਕਰੇ : ਪ੍ਰਧਾਨ ਵਿਕਾਸ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।