03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੰਯੁਕਤ ਕਿਸਾਨ ਮੋਰਚਾ ਵਲੋਂ ਰੋਸ ਰੈਲੀ ਸੂਬਾ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ

ਅਜੀਤ ਡੈਸਕ 06-11-2025
ਅੰਮਿ੍ਤਸਰ, 5 ਨਵੰਬਰ (ਗਗਨਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚਾ ਵਲੋਂ ਸੂਬਾ ਸਰਕਾਰ ਦੇ ਵਿਰੁੱਧ ਰੋਸ ਰੈਲੀ ਕੀਤੀ ਗਈ ਅਤੇ ਬਾਅਦ 'ਚ ਸੂਬਾ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਬਿਨਾਂ ਦੇਰੀ ਕੀਤੇ ਜਾਰੀ ਕਰਨ ਦੀ ਮੰਗ ਕੀਤੀ ਗਈ | ਰੋਸ ਧਰਨੇ ਦੌਰਾਨ ਹਾਜ਼ਰ ਲਖਬੀਰ ਸਿੰਘ ਨਿਜਾਮਪੁਰਾ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ ਦੁਧਾਲਾ, ਸੁੱਚਾ ਸਿੰਘ ਅਜਨਾਲਾ, ਸਵਿੰਦਰ ਸਿੰਘ ਮੀਰਾਂਕੋਟ, ਰਣਜੀਤ ਬੱਲ, ਧਨਵੰਤ ਸਿੰਘ ਖਤਰਾਏ ਕਲਾ, ਕਾਬਲ ਸਿੰਘ ਛੀਨਾ, ਜਤਿੰਦਰ ਸਿੰਘ ਛੀਨਾ ਆਦਿ ਆਗੂਆਂ ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ 'ਚ ਸੂਬਾ ਸਰਕਾਰ ਫੇਲ੍ਹ ਸਾਬਿਤ ਹੋਈ ਹੈ, ਇਸਦੇ ਵਿਰੁੱਧ ਲਾਪਰਵਾਹੀ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਨਾਲ ਹੀ ਹਿਮਾਚਲ ਪ੍ਰਦੇਸ਼ ਸਰਕਾਰ ਦੀ ਤਰਜ਼ 'ਤੇ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਲਈ 7 ਲੁੱਖ ਰੁਪਏ ਪ੍ਰਤੀ ਪਰਿਵਾਰ ਨੂੰ ਦਿੱਤੇ ਜਾਣ ਦੀ ਮੰਗ ਵੀ ਰੱਖੀ | ਇਸ ਮੌਕੇ ਸ਼ਮਸ਼ੇਰ ਸਿੰਘ ਹੇਰ, ਮੰਗਲ ਸਿੰਘ, ਦਵਿੰਦਰ ਵਰਪਾਲ, ਸੁਖਬੀਰ ਸਿੰਘ, ਡਾਕਟਰ ਪਰਵਿੰਦਰ ਸਿੰਘ ਮੁਖਤਾਰ ਸਿੰਘ, ਹਰਭਜਨ ਸਿੰਘ ਟਰਪਈ, ਸੁਖਰਾਮ ਬੀਰ ਸਿੰਘ ਲੁਹਾਰਕਾ ਅਤੇ ਹਰਜੀਤ ਸਿੰਘ ਝੀਤਾ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਵਿਖੇ ਪਹਿਲੀ ਵਾਰ ਕੀਤੀ ਦੀਪਮਾਲਾ ਤੇ ਲਾਈਟਾਂ ਦੀ ਸਜਾਵਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।