ਅੰਮਿ੍ਤਸਰ, 6 ਨਵੰਬਰ (ਵਿ:ਪ੍ਰ:)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਧਾਰਮਿਕ ਸਮਾਗਮ ਜਸਵਿੰਦਰ ਸਿੰਘ ਵਿਰਦੀ ਦੀ ਨਿਗਰਾਨੀ ਹੇਠ ਕਰਵਾਇਆ ਗਿਆ ਜਿਸ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਖਾਸ ਤੌਰ 'ਤੇ ਪਹੁੰਚ ਕੇ ਹਾਜ਼ਰੀ ਭਰੀ | ਇਸ ਮੌਕੇ 'ਤੇ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਮੁੱਚੀ ਮਾਨਵਤਾ ਦਾ ਜੀਵਨ ਰੁਸ਼ਨਾਉਣ ਵਾਲੇ ਹਨ ਜਿਨ੍ਹਾਂ ਨੇ ਲੋਕਾਂ ਨੂੰ ਹੱਕ ਸੱਚ ਤੇ ਸੇਵਾ ਦਾ ਮਾਰਗ ਦਿਖਾਇਆ ਅਤੇ ਊਚ ਨੀਚ ਤੇ ਜਾਤ ਪਾਤ ਦਾ ਫਰਕ ਮਿਟਾ ਕੇ ਸਭ ਨੂੰ ਅਕਾਲ ਪੁਰਖ ਦੇ ਲੜ ਲਗਾਇਆ | ਠੇਕੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ਦਿੱਤੇ ਗਏ ਉਪਦੇਸ਼ ਨੂੰ ਹਰੇਕ ਮਨੁੱਖ ਨੂੰ ਆਪਣੀ ਜਿੰਦਗੀ 'ਚ ਧਾਰਨ ਕਰਨਾ ਚਾਹੀਦਾ ਹੈ | ਇਸ ਮੌਕੇ ਜਸਵਿੰਦਰ ਸਿੰਘ ਵਿਰਦੀ ਨੇ ਮਨਿੰਦਰਜੀਤ ਸਿੰਘ ਠੇਕੇਦਾਰ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ 'ਤੇ ਜਸਵਿੰਦਰ ਸਿੰਘ, ਕਰਮਜੀਤ ਸਿੰਘ, ਡਾ: ਕੁਲਦੀਪ ਸਿੰਘ, ਕਵਲਜੀਤ ਸਿੰਘ, ਹਰਜਿੰਦਰ ਸਿੰਘ, ਮਨੋਹਰ ਸਿੰਘ, ਮਨਜੀਤ ਸਿੰਘ ਬਲਵੰਤ ਸਿੰਘ ਪੱਟੀ, ਜੁਗਰਾਜ ਸਿੰਘ, ਕੁਦਰਪਾਲ ਸਿੰਘ ਹਾਜ਼ਰ ਸਨ |
ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 'ਚ ਠੇਕੇਦਾਰ ਨੂੰ ਕੀਤਾ ਸਨਮਾਨਿਤ
ਅਜੀਤ ਡੈਸਕ
07-11-2025