ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)- ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜ਼ਿਆਦਾਤਰ ਪਿੰਡਾਂ ਵਿਚ ਸ਼ਾਮ ਪੈਂਦਿਆਂ ਹੀ ਪਰਾਲੀ ਨੂੰ ਅੱਗ ਲਾ ਕੇ ਸਵੇਰ ਤੱਕ ਪੈਲੀ ਵਾਹ ਦਿੱਤੀ ਜਾਂਦੀ ਹੈ ਤਾਂ ਕਿ ਪ੍ਰਸ਼ਾਸਨ ਜਾਂ ਖੇਤੀਬਾੜੀ ਵਿਭਾਗ ਨੂੰ ਇਸ ਦਾ ਪਤਾ ਨਾ ਲੱਗ ਸਕੇ | ਅੱਜ ਸ਼ਾਮ ਪਿੰਡ ਕੋਹਾਲੀ ਤੋਂ ਰਾਮ ਤੀਰਥ ਰੋਡ 'ਤੇ ਸੜਕ ਦੇ ਨੇੜੇ ਇੰਨੀ ਵੱਡੀ ਪੱਧਰ 'ਤੇ ਕਿਸਾਨਾਂ ਵਲੋਂ ਅੱਗ ਲਗਾਈ ਗਈ ਸੀ ਕਿ ਸੰਘਣਾ ਧੂੰਆਂ ਹੋਣ ਕਾਰਨ ਜਿਥੇ ਸੜਕ 'ਤੇ ਚੱਲਣ ਵਾਲੇ ਵਾਹਨਾਂ ਨੂੰ ਬੜੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ |